ਬਠਿੰਡਾ (ਸੁਖਵਿੰਦਰ) : ਬਠਿੰਡਾ-ਬੀਕਾਨੇਰ ਰੇਲਵੇ ਟਰੈਕ ’ਤੇ ਲਾਲ ਸਿੰਘ ਬਸਤੀ ਗਲੀ ਨੰਬਰ 33 ਨੇੜੇ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਰਾਜਿੰਦਰ ਕੁਮਾਰ, ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ, ਜਿਥੇ ਇਕ ਨੌਜਵਾਨ ਦੀ ਲਾਸ਼ ਪਈ ਸੀ। ਸਹਾਰਾ ਟੀਮ ਨੇ ਥਾਣਾ ਜੀ.ਆਰ.ਪੀ. ਨੂੰ ਸੂਚਿਤ ਕੀਤਾ।
ਮ੍ਰਿਤਕ ਨੌਜਵਾਨ ਦਿਹਾੜੀਦਾਰ ਮਜ਼ਦੂਰ ਸੀ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ। ਮ੍ਰਿਤਕ ਨੌਜਵਾਨ ਦੀ ਪਛਾਣ ਸੰਜੂ ਕੁਮਾਰ (27) ਪੁੱਤਰ ਸ਼ਾਮ ਲਾਲ ਵਾਸੀ ਨਰੂਆਣਾ ਰੋਡ ਵਜੋਂ ਹੋਈ ਹੈ। ਸਹਾਰਾ ਟੀਮ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਪੰਜਾਬ 'ਚ ਸਰਕਾਰੀ ਕੰਮਕਾਰ ਨੂੰ ਲੈ ਕੇ ਵੱਡੀ ਖ਼ਬਰ, ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਇਹ ਪੜ੍ਹ ਲਓ
NEXT STORY