ਬਠਿੰਡਾ (ਸੁਖਵਿੰਦਰ) : ਪਿੰਡ ਰਾਜਗੜ੍ਹ ਕੁੱਬੇ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਥਾਣਾ ਮੌੜ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਜਸਕਰਨ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੇ ਦੱਸਿਆ ਕਿ ਬੀਤੇ ਦਿਨ ਮੁਲਜ਼ਮ ਅਮਨਦੀਪ ਸਿੰਘ ਅਤੇ ਹਰਪਾਲ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੇ ਉਸ ਦੇ 18 ਸਾਲਾ ਪੁੱਤਰ ਸੰਤਪ੍ਰੀਤ ਸਿੰਘ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਬਾਅਦ ਵਿਚ ਸੰਤਪ੍ਰੀਤ ਸਿੰਘ ਦੀ ਮੌਤ ਹੋ ਗਈ।
ਉਸ ਨੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਮੁਲਜ਼ਮ ਉਸ ਦੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਹਨ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਰਾਜਪਾਲ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ
NEXT STORY