ਬਠਿੰਡਾ (ਸੁਖਵਿੰਦਰ) : ਚਿੱਟੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸਹਾਰਾ ਜਨ ਸੇਵਾ ਵਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਸਹਾਰਾ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਸਹਾਰਾ ਵਰਕਰ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਕੋਲ ਇੱਕ ਸਰਿੰਜ, ਇੱਕ ਲਾਈਟਰ ਅਤੇ ਇੱਕ ਪਾਣੀ ਦੀ ਬੋਤਲ ਪਈ ਸੀ।
ਏ. ਐੱਸ. ਆਈ. ਸੁਖਪਾਲ ਸਿੰਘ ਦੀ ਪੜਤਾਲ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀ ਮਿਲਿਆ, ਜਿਸ ਨਾਲ ਮ੍ਰਿਤਕ ਦੀ ਸ਼ਨਾਖ਼ਤ ਕੀਤੀ ਜਾ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਜਲੰਧਰ ਤੋਂ ਵੱਡੀ ਖ਼ਬਰ: ਇਸ ਪ੍ਰਸਿੱਧ ਮੰਦਿਰ 'ਚ ਵਾਪਰੀ ਬੇਅਦਬੀ ਦੀ ਘਟਨਾ, ਮੂਰਤੀ ਦੀ ਕੀਤੀ ਭੰਨਤੋੜ
NEXT STORY