ਬਠਿੰਡਾ (ਸੁਖਵਿੰਦਰ) : ਬਠਿੰਡਾ 'ਚ ਸਰਹਿੰਦ ਨਹਿਰ 'ਚ ਨਹਾਉਂਦੇ ਸਮੇਂ ਇਕ ਨੌਜਵਾਨ ਡੁੱਬ ਗਿਆ। ਐੱਨ. ਡੀ. ਆਰ. ਐੱਫ. ਟੀਮ ਨੇ ਥੋੜ੍ਹੀ ਦੇਰ ਬਾਅਦ ਉਸਦੀ ਲਾਸ਼ ਬਰਾਮਦ ਕੀਤੀ ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਇਸਨੂੰ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸ਼ਨੀਵਾਰ ਦੁਪਹਿਰ ਨੂੰ ਜਨਤਾ ਨਗਰ ਨੇੜੇ ਕੁਝ ਨੌਜਵਾਨ ਨਹਿਰ ਵਿਚ ਨਹਾ ਰਹੇ ਸਨ। ਇਕ ਨੌਜਵਾਨ ਤੇਜ਼ ਪਾਣੀ ਦੇ ਵਹਾਅ ਵਿਚ ਵਹਿ ਗਿਆ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਐੱਨ. ਡੀ. ਆਰ. ਐੱਫ. ਦੀ ਟੀਮ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਨਹਿਰ ਵਿਚ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ।
ਲਗਭਗ ਇਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਬਰਾਮਦ ਕੀਤੀ ਗਈ। ਪੁਲਸ ਕਾਰਵਾਈ ਤੋਂ ਬਾਅਦ ਨੌਜਵਾਨ ਵੈੱਲਫੇਅਰ ਸੋਸਾਇਟੀ ਦੀ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਕੁਨਾਲ ਕੁਮਾਰ (18), ਪੁੱਤਰ ਪ੍ਰੇਮਨਾਥ ਵਾਸੀ ਜਨਤਾ ਨਗਰ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ 8 ਸਾਲਾ ਲੜਕੇ ਦੀ ਵੀ ਨਹਾਉਂਦੇ ਸਮੇਂ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਗਈ ਸੀ।
2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
NEXT STORY