ਬਠਿੰਡਾ (ਸੁਖਵਿੰਦਰ) : ਬੀਤੀ ਦੇਰ ਰਾਤ ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ ਨਹਿਰ ਦੇ ਪੁਲ 'ਤੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਇੰਚਾਰਜ ਸੰਦੀਪ ਗੋਇਲ ਮੌਕੇ 'ਤੇ ਪਹੁੰਚੇ।
ਰੇਲਗੱਡੀ ਦੀ ਲਪੇਟ 'ਚ ਆਉਣ ਤੋਂ ਬਾਅਦ ਨੌਜਵਾਨ ਦੀ ਲਾਸ਼ ਕਈ ਟੁਕੜਿਆਂ 'ਚ ਕੱਟੀ ਹੋਈ। ਮ੍ਰਿਤਕ ਵਿਅਕਤੀ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜੋ ਉਸਦੀ ਪਛਾਣ ਕਰਨ 'ਚ ਮਦਦ ਕਰ ਸਕੇ। ਜੀ. ਆਰ. ਪੀ. ਟੀਮ ਮੌਕੇ 'ਤੇ ਪਹੁੰਚੀ ਅਤੇ ਲੋੜੀਂਦੀ ਜਾਂਚ ਕੀਤੀ। ਪੁਲਸ ਜਾਂਚ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਟਰੈਕਟਰ ਟਰਾਲੀ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ
NEXT STORY