ਫਿਰੋਜ਼ਪੁਰ : ਫਿਰੋਜ਼ਪੁਰ ਅੰਦਰ ਨਸ਼ੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਨੌਜਵਾਨਾਂ ਦੀਆਂ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਦੁਲੱਚੀ ਕੇ ਰੋਡ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦਾ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਕੁੜੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰ ਕੇ ਔਰਤ ਨੇ ਸੋਸ਼ਲ ਮੀਡੀਆ 'ਤੇ ਕੀਤੀਆਂ ਵਾਇਰਲ, ਪੁਲਸ ਨੇ ਕੀਤਾ ਕਾਬੂ
ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਨਸ਼ੇ 'ਤੇ ਰੋਕ ਲੱਗਣੀ ਚਾਹੀਦੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਂ ਮਾਣਾ ਸਿੰਘ (30) ਸੀ, ਜਿਸ ਦੇ 2 ਛੋਟੇ-ਛੋਟੇ ਬੱਚੇ ਹਨ। ਉਹ ਪਿਛਲੇ 2 ਸਾਲ ਤੋਂ ਨਸ਼ਾ ਕਰ ਰਿਹਾ ਸੀ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਪੇਟ ਦਰਦ ਦੀ ਸ਼ਿਕਾਇਤ ਲੈ ਕੇ ਹਸਪਤਾਲ ਪੁੱਜੀ ਨਾਬਾਲਗਾ ਨਿਕਲੀ ਗਰਭਵਤੀ, ਕੁੜੀ ਦਾ ਹੋ ਚੁੱਕਿਆ ਸੀ ਗਰਭਪਾਤ
ਜਦੋਂ ਬੀਤੇ ਦਿਨ ਉਸਨੂੰ ਘਰ ਵਾਪਸ ਲਿਆਂਦਾ ਗਿਆ ਤਾਂ ਉਸਨੇ ਫਿਰ ਚੋਰੀ-ਛੁਪੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਨਾਲ ਉਸਦੀ ਮੌਤ ਹੋ ਗਈ ਹੈ। ਪਰਿਵਾਰ ਨੇ ਮੰਗ ਕੀਤੀ ਕਿ ਨਸ਼ੇ 'ਤੇ ਰੋਕ ਲਗਾਈ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਗੁਰਪ੍ਰੀਤ ਗੋਗੀ ਵੱਲੋਂ ਨੀਂਹ ਪੱਥਰ ਤੋੜਣ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬਿਆਨ
NEXT STORY