ਮੋਹਾਲੀ (ਸੰਦੀਪ) : ਇੱਥੇ ਸੈਕਟਰ 78-79 ਚੌਰਾਹੇ ’ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਮੋਟਰਸਾਈਕਲ ’ਤੇ ਪਿੱਛੇ ਬੈਠੇ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਕਾਰ ਵੀ ਪਲਟ ਗਈ ਅਤੇ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਮੁਹੰਮਦ ਜੱਬਾਰ (21) ਜਦੋਂ ਕਿ ਜ਼ਖਮੀ ਦੀ ਪਛਾਣ ਬਿਹਾਰ ਦੇ ਹੀ ਅਨਾਇਤ (25) ਵਜੋਂ ਹੋਈ ਹੈ। ਉਥੇ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਦੇ ਸਮੇਂ ਅਨਾਇਤ ਅਤੇ ਮੁਹੰਮਦ ਜੱਬਾਰ ਮੋਟਰਸਾਈਕਲ ’ਤੇ ਜਾ ਰਹੇ ਸਨ। ਅਨਾਇਤ ਮੋਟਰਸਾਈਕਲ ਚਲਾ ਰਿਹਾ ਸੀ, ਜਦੋਂ ਕਿ ਮੁਹੰਮਦ ਪਿੱਛੇ ਬੈਠਾ ਸੀ। ਸੈਕਟਰ 86-79 ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਸੈਕਟਰ 78-79 ਚੌਰਾਹੇ ’ਤੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬਾਈਕ ਤੋਂ ਕਈ ਫੁੱਟ ਉਛਲ ਕੇ ਸੜਕ ’ਤੇ ਡਿੱਗ ਗਏ ਅਤੇ ਲਹੂ-ਲੁਹਾਨ ਹੋ ਗਏ।
ਦੂਜੇ ਪਾਸੇ ਕਾਰ ਦਾ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਕਾਰ ਵੀ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੋਹਾਣਾ ਪੁਲਸ ਮੌਕੇ ’ਤੇ ਪਹੁੰਚ ਗਈ। ਮੁਹੰਮਦ ਜੱਬਾਰ ਅਤੇ ਅਨਾਇਤ ਨੂੰ ਸੋਹਾਣਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਮੁਹੰਮਦ ਜੱਬਾਰ ਨੂੰ ਮ੍ਰਿਤਕ ਐਲਾਨ ਦਿੱਤਾ। ਅਨਾਇਤ ਨੂੰ ਗੰਭੀਰ ਸੱਟਾਂ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਨੇ ਕੀਤਾ ਅਦਾਲਤ ’ਚ ਪੇਸ਼, 8 ਦਿਨ ਦਾ ਮਿਲਿਆ ਰਿਮਾਂਡ
NEXT STORY