ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਜੇਲ੍ਹ ਰੋਡ 'ਤੇ ਬੀਤੀ ਰਾਤ ਕਰੀਬ 12 ਵਜੇ ਆਪਸ 'ਚ ਰੇਸ ਲਾ ਰਹੇ ਇਕ ਸਕਾਰਪੀਓ ਅਤੇ ਬਲੈਰੋ ਕਾਰ ਸਵਾਰਾਂ ਨੇ ਇਕ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਸਾਈਕਲ 'ਤੇ ਸਵਾਰ ਨੌਜਵਾਨ ਦਾ ਸਿਰ ਧੜ ਤੋਂ ਵੱਖ ਹੋ ਗਿਆ, ਜਿਸ ਦਾ ਕੁੱਝ ਪਤਾ ਨਹੀਂ ਲੱਗਾ। ਸੂਚਨਾ ਮਿਲਣ ਤੋਂ ਬਾਅਦ ਜਦੋਂ ਪਰਿਵਾਰ ਦੇ ਮੈਂਬਰ ਉੱਥੇ ਪੁੱਜੇ ਤਾਂ ਉਨ੍ਹਾਂ ਨੇ ਕਾਫ਼ੀ ਦੇਰ ਤੱਕ ਸਿਰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਸਿਰ ਨਹੀਂ ਮਿਲ ਸਕਿਆ। ਇਸ ਕਾਰਨ ਮ੍ਰਿਤਕ ਨਵਦੀਪ ਕੁਮਾਰ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ। ਇਸ ਸਬੰਧੀ ਮ੍ਰਿਤਕ ਦੇ ਭਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਕੌਫ਼ੀ ਦੇ ਸਟਾਲ ਦਾ ਕੰਮ ਕਰਦਾ ਸੀ ਅਤੇ ਕੇਂਦਰੀ ਜੇਲ੍ਹ ਪਟਿਆਲਾ 'ਚ ਇਕ ਸਮਾਰੋਹ ਖ਼ਤਮ ਕਰਕੇ ਸਾਈਕਲ 'ਤੇ ਆਪਣੇ ਘਰ ਆ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮਾਨ ਸਰਕਾਰ ਨੇ ਖਿੱਚੀ ਲੋਕ ਸਭਾ ਚੋਣਾਂ ਦੀ ਤਿਆਰੀ, ਬਜਟ ਸੈਸ਼ਨ ਦੌਰਾਨ ਹੋ ਸਕਦੇ ਨੇ ਅਹਿਮ ਐਲਾਨ
ਇਸ ਦੌਰਾਨ ਇਕ ਸਕਾਰਪੀਓ ਅਤੇ ਬਲੈਰੋ ਕਾਰ 'ਚ ਸਵਾਰ ਵਿਅਕਤੀ ਆਪਸ 'ਚ ਰੇਸ ਲਾ ਰਹੇ ਸਨ। ਇਨ੍ਹਾਂ 'ਚੋਂ ਇਕ ਕਾਰ ਨੇ ਉਸ ਦੇ ਭਰਾ ਨੂੰ ਜ਼ਬਰਦਸਤ ਟੱਕਰ ਮਾਰੀ ਅਤੇ ਦੂਜੀ ਕਾਰ ਉਸ ਨੂੰ ਕੁਚਲਦੀ ਹੋਈ ਉਸ ਦਾ ਸਿਰ ਨਾਲ ਹੀ ਲੈ ਗਈ। ਜਦੋਂ ਕਾਫ਼ੀ ਦੇਰ ਤੱਕ ਉਨ੍ਹਾਂ ਨੂੰ ਨਵਦੀਪ ਦਾ ਸਿਰ ਨਾ ਮਿਲਿਆ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਮੌਕੇ 'ਤੇ ਆ ਕੇ ਕੋਸ਼ਿਸ਼ ਕੀਤੀ ਪਰ ਨਵਦੀਪ ਦੇ ਸਿਰ ਦਾ ਕੁੱਝ ਪਤਾ ਨਹੀਂ ਲੱਗਿਆ। ਸੰਜੀਵ ਕੁਮਾਰ ਨੇ ਦੱਸਿਆ ਕਿ ਉਸ ਤੋਂ ਬਾਅਦ ਉਹ ਕਾਰਾਂ ਦੀ ਪਛਾਣ ਕਰਦੇ-ਕਰਦੇ ਹਰਿੰਦਰ ਨਗਰ ਪੁੱਜੇ। ਜਿੱਥੇ ਉਨ੍ਹਾਂ ਨੂੰ ਕਾਰ ਮਿਲ ਗਈ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਚੰਡੀਗੜ੍ਹ : 'ਰੋਜ਼ ਫੈਸਟੀਵਲ' 'ਚ ਹੈਲੀਕਾਪਟਰ ਦੇ ਝੂਟੇ ਲੈਣ ਵਾਲਿਆਂ ਨੂੰ ਨਿਰਾਸ਼ ਕਰ ਦੇਵੇਗੀ ਇਹ ਖ਼ਬਰ
ਦੂਜੇ ਪਾਸੇ ਐੱਸ. ਐੱਚ. ਓ. ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ ਛਾਣਬੀਣ ਤੋਂ ਬਾਅਦ ਸੁਖਮਨ ਸਿੰਘ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਰ ਨੂੰ ਵੀ ਟਰੇਸ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਸਿਰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਹੋ ਸਕੇ। ਐੱਸ. ਐੱਚ. ਓ. ਬਾਜਵਾ ਨੇ ਦੱਸਿਆ ਕਿ ਸੁਖਮਨ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਸ ਰਵਾਨਾ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਨੂੰ ਘੁਣ ਵਾਂਗ ਖਾ ਰਿਹਾ 'ਚਿੱਟਾ', ਬਠਿੰਡਾ 'ਚ 22 ਸਾਲਾ ਮੁਟਿਆਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
NEXT STORY