ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮੇਜਰ ਸਿੰਘ ਵਾਸੀ ਉਗੋਕੇ ਨੇ ਬਿਆਨ ਦਰਜ ਕਰਵਾਇਆ ਕਿ ਮੇਰਾ ਪੁੱਤਰ ਪਾਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਰਨਾਲਾ ਤੋਂ ਆਪਣਾ ਕੰਮਕਾਰ ਕਰ ਕੇ ਵਾਪਸ ਉੱਗੋਕੇ ਆ ਰਿਹਾ ਸੀ।
ਜਦੋਂ ਅਸੀਂ ਮੋਗਾ ਹਾਈਵੇ ਰੋਡ ਸੋਹਲ ਪੱਤੀ ਨਜ਼ਦੀਕ ਪੁੱਜੇ ਤਾਂ ਬਰਨਾਲਾ ਸਾਈਡ ਤੋਂ ਆ ਰਹੀ ਇਕ ਕਾਰ ਨੇ ਸਾਡੇ ਮੋਟਰਸਾਈਕਲ ’ਚ ਟੱਕਰ ਮਾਰੀ। ਇਸ ਕਾਰਨ ਮੇਰੇ ਮਾਮੂਲੀ ਸੱਟ ਲੱਗੀ, ਜਦੋਂਕਿ ਮੇਰੇ ਪੁੱਤਰ ਪਾਲ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦਾਸਪੁਰ 'ਚ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਡਾਇਵਰਟ ਕੀਤੀ ਟ੍ਰੈਫ਼ਿਕ, ਲੋਕਾਂ ਲਈ ਬਦਲਵੇਂ ਰੂਟ ਜਾਰੀ
NEXT STORY