ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਰੱਖੜੀ ਵਾਲੇ ਦਿਨ ਵਾਪਰੇ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਹ ਹਾਦਸਾ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਵਾਪਰਿਆ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਮੰਗਾ ਸਿੰਘ (32) ਵਾਸੀ ਪਿੰਡ ਚੂਹੜ ਖਲਚੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : PGI ਆਉਣ ਵਾਲੇ ਮਰੀਜ਼ ਦੇਣ ਧਿਆਨ, ਅੱਜ ਵੀ ਨਵੇਂ ਮਰੀਜ਼ਾਂ ਦੀ ਨਹੀਂ ਹੋਵੇਗੀ ਜਾਂਚ
ਉਹ ਇੱਕ ਭੈਣ ਅਤੇ ਤਿੰਨ ਭਰਾਵਾਂ ਦਾ ਭਰਾ ਸੀ। ਮ੍ਰਿਤਕ ਆਪਣੇ ਪਿੱਛੇ 2 ਧੀਆਂ ਅਤੇ 2 ਪੁੱਤਰ ਛੱਡ ਗਿਆ ਹੈ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੰਗਾ ਸਿੰਘ ਆਪਣੇ ਦੋਸਤ ਨਾਲ ਇੱਕ ਹੋਰ ਦੋਸਤ ਨੂੰ ਮਿਲਣ ਲਈ ਜਾ ਰਿਹਾ ਸੀ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, 2-3 ਦਿਨ ਭਾਰੀ ਮੀਂਹ ਦੀ ਸੰਭਾਵਨਾ, ਗਰਮੀ ਤੋਂ ਮਿਲੇਗੀ ਰਾਹਤ
ਇਸ ਦੌਰਾਨ ਰਾਹ 'ਚ ਪਿੰਡ ਪੀਰ ਬਲੌਰ ਕੋਲ ਉਨ੍ਹਾਂ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਦੌਰਾਨ ਉਸਦੀ ਮੌਤ ਹੋ ਗਈ ਅਤੇ ਉਸਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ 'ਤੇ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਨੇ ਪਤਨੀ, ਸਾਲੀ ਅਤੇ ਸਾਢੂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫ਼ਨਾਕ ਕਦਮ
NEXT STORY