ਜਲਾਲਾਬਾਦ (ਜਤਿੰਦਰ,ਆਦਰਸ਼) : ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਸਥਿਤ ਸਕੂਲ ਦੇ ਕੋਲ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਅਨੁਸਾਰ ਕਿਸੇ ਅਣਪਛਾਤੇ ਤੇਜ਼ ਵ੍ਹੀਕਲ ਦੇ ਨਾਲ ਨੌਜਵਾਨ ਦੀ ਟੱਕਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਸਵੇਰੇ ਸਮੇਂ ਸੈਰ ਕਰਨ ਲਈ ਇਕ ਵਿਅਕਤੀ ਇਸ ਪਾਸੇ ਵੱਲ ਆ ਰਿਹਾ ਸੀ। ਉਸਨੇ ਦੇਖਿਆ ਕਿ ਇੱਕ ਨੌਜਵਾਨ ਦੀ ਲਾਸ਼ ਮੁੱਖ ਹਾਈਵੇ ’ਤੇ ਪਈ ਹੋਈ ਹੈ ਤਾਂ ਉਸ ਨੇ ਥਾਣਾ ਅਮੀਰ ਖਾਸ ਦੀ ਪੁਲਸ ਇਤਲਾਹ ਦਿੱਤੀ।
ਮੌਕੇ 'ਤੇ ਪੁੱਜ ਕੇ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਦੀ ਸ਼ਨਾਖਤ ਕਰਵਾਈ ਤਾਂ ਉਸ ਦੀ ਪਛਾਣ ਬੂਟਾ ਸਿੰਘ (22) ਪੁੱਤਰ ਬੰਤਾ ਸਿੰਘ ਵਾਸੀ ਪਿੰਡ ਨੂਰੇ ਕੇ ਵਜੋਂ ਹੋਈ ਹੈ। ਥਾਣਾ ਅਮੀਰ ਖ਼ਾਸ ਪੁਲਸ ਦੇ ਤਫ਼ਤੀਸ਼ੀ ਅਧਿਕਾਰੀ ਮੁਖਤਿਆਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਥਾਣਾ ’ਚ ਸੂਚਨਾ ਪ੍ਰਾਪਤ ਹੋਈ ਸੀ ਸਕੂਲ ਦੇ ਨਜ਼ਦੀਕ ਸੜਕ ਦੇ ਵਿਚਕਾਰ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ।
ਉਨ੍ਹਾਂ ਕਿਹਾ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਕਿਸੇ ਅਣਪਛਾਤੇ ਵਾਹਨ ਦੀ ਫੇਟ ਨਾਲ ਮੌਤ ਹੋਈ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਮ੍ਰਿਤਕ ਨੌਜ਼ਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਲਾਸ਼ ਦਾ ਪੋਸਟਮਾਰਟ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਜ਼ਿਮਨੀ ਚੋਣਾਂ: 3 ਸੀਟਾਂ 'ਤੇ 'ਆਪ' ਦੀ ਜਿੱਤ ਹੋਣ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ
NEXT STORY