ਫਾਜ਼ਿਲਕਾ : ਫਾਜ਼ਿਲਕਾ-ਅਬੋਹਰ ਹਾਈਵੇਅ 'ਤੇ ਪਿੰਡ ਬੇਗਾਂਵਾਲੀ ਨੇੜੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗਗਨ (35) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਪਵਨਵੀਰ ਅਤੇ ਸਥਾਨਕ ਵਾਸੀ ਸੁਨੀਲ ਸਹਾਰਣ ਨੇ ਦੱਸਿਆ ਕਿ ਗਗਨ ਪਿੰਡ 'ਚ ਟੈਂਟ ਹਾਊਸ ਚਲਾਉਂਦਾ ਸੀ। ਉਹ ਬੀਤੇ ਦਿਨ ਆਪਣੇ ਬੱਚਿਆਂ ਅਤੇ ਪਰਿਵਾਰ ਲਈ ਨਵੇਂ ਕੱਪੜੇ ਅਤੇ ਜੁੱਤੇ ਲੈਣ ਲਈ ਫਾਜ਼ਿਲਕਾ ਸ਼ਾਪਿੰਗ ਕਰਨ ਗਿਆ ਸੀ। ਰਾਤ ਦੇ ਸਮੇਂ ਉਹ ਵਾਪਸ ਪਰਤ ਰਿਹਾ ਸੀ। ਪਿੰਡ ਬੇਗਾਂਵਾਲੀ ਨੇੜੇ ਨਹਿਰ ਕਿਨਾਰੇ ਕੰਮ ਚੱਲ ਰਿਹਾ ਸੀ, ਜਿੱਥੇ ਸਾਈਨ ਬੋਰਡ ਨਹੀਂ ਲਾਇਆ ਗਿਆ ਸੀ ਅਤੇ ਨਾ ਹੀ ਕੋਈ ਰਿਫੈਲਕਟਰ ਲਾਏ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਇਸ ਕਾਰਨ ਨਹਿਰ ਕਿਨਾਰੇ ਪਏ ਮਿੱਟੀ ਦੇ ਢੇਰ ਤੋਂ ਗਗਨ ਦਾ ਮੋਟਰਸਾਈਕਲ ਉੱਛਲ ਕੇ ਨਹਿਰ 'ਚ ਜਾ ਡਿੱਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਦੋਂ ਗਗਨ ਘਰ ਨਹੀਂ ਪੁੱਜਾ ਤਾਂ ਪਰਿਵਾਰਕ ਮੈਂਬਰ ਉਸ ਨੂੰ ਲੱਭਣ ਲੱਗੇ ਤਾਂ ਰਾਤ 200 ਵਜੇ ਉਹ ਨਹਿਰ 'ਚ ਡਿੱਗਿਆ ਮਿਲਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗਗਨ ਨੇ ਘਰ ਫੋਨ ਕਰਕੇ ਬੱਚਿਆਂ ਨੂੰ ਕਿਹਾ ਸੀ ਕਿ ਬੇਟਾ ਮੈਂ ਤੁਹਾਡੇ ਲਈ ਨਵੇਂ ਕੱਪੜੇ ਅਤੇ ਜੁੱਤੇ ਲੈ ਕੇ ਆ ਰਿਹਾ ਸੀ ਪਰ ਇਸ ਦੇ 4 ਘੰਟਿਆਂ ਬਾਅਦ ਉਸ ਦੀ ਲਾਸ਼ ਬਰਾਮਦ ਕਰ ਲਈ ਗਈ।
ਇਹ ਵੀ ਪੜ੍ਹੋ : ਜ਼ਮੀਨਾਂ ਦੇ ਕੁਲੈਕਟਰ ਰੇਟਾਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਤੋਂ ਹੋਣਗੇ ਲਾਗੂ
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਠੇਕੇਦਾਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਉਨ੍ਹਾਂ ਨੇ ਠੇਕੇਦਾਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥਾਣਾ ਖੂਈਖੇੜਾ ਦੇ ਐੱਸ. ਐੱਚ. ਓ. ਗੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪੁਲਸ ਟੀਮ ਨੂੰ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੰਜਾਬ ਵਿਚ ਲਾਗੂ ਹੋਣ ਜਾ ਰਹੀ ਨਵੀਂ ਸ਼ਰਾਬ ਨੀਤੀ, ਜਾਣੋ ਕੀ ਆਵੇਗਾ ਬਦਲਾਅ
NEXT STORY