ਖੰਨਾ (ਵਿਪਨ) : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਬੁੱਧਵਾਰ ਰਾਤ ਨੂੰ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਘਟਨਾ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਨਵਾਂ ਪਿੰਡ ਦੇ ਰਹਿਣ ਵਾਲੇ ਅਮਨਦੀਪ ਸਿੰਘ (28) ਦੇ ਤੌਰ 'ਤੇ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਸਰ ਪੁਲਸ ਨੇ ਫੜ੍ਹਿਆ ਪਾਕਿਸਤਾਨ ਤੋਂ ਆਇਆ 84 ਕਰੋੜ ਦਾ ਚਿੱਟਾ, 3 ਤਸਕਰ ਗ੍ਰਿਫ਼ਤਾਰ
ਜਾਣਕਾਰੀ ਮੁਤਾਬਕ ਹਾਦਸੇ ਦੇ ਚਸ਼ਮਦੀਦ ਆਕਾਸ਼ ਵਰਮਾ ਨੇ 100 ਨੰਬਰ 'ਤੇ ਕਾਲ ਕਰਕੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਉਸ ਨੇ ਦੱਸਿਆ ਕਿ ਇਕ ਚੈਰੀ ਰੰਗ ਦੀ ਮੋਹਾਲੀ ਨੰਬਰ ਗੱਡੀ ਕਾਫ਼ੀ ਤੇਜ਼ ਰਫ਼ਤਾਰ 'ਚ ਸੀ। ਇਕ ਨੌਜਵਾਨ ਸੜਕ ਪਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਮੋਹਾਲੀ 'ਚ ਅਪਰਾਧ ਕਰਨ ਵਾਲੇ ਆਪਣਾ ਪੜ੍ਹਿਆ ਵਿਚਾਰ ਲੈਣ, Photo ਖਿੱਚਣ ਵਾਲੇ ਬੈਰੀਕੇਡ ਭੱਜਣ ਨਹੀਂ ਦੇਣਗੇ
ਇਸ ਦੌਰਾਨ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਆਕਾਸ਼ ਨੇ ਪੁਲਸ ਨੂੰ ਦਿੱਤੀ। ਪੁਲਸ ਨੇ ਜਦੋਂ ਆ ਕੇ ਦੇਖਿਆ ਤਾ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਲਤਾਨਪੁਰ ਲੋਧੀ ਵਿਖੇ ਸ਼ਮਸ਼ਾਨਘਾਟ 'ਚ ਦੋ ਔਰਤਾਂ ਕਰ ਰਹੀਆਂ ਸਨ ਅਜਿਹਾ ਸ਼ਰਮਨਾਕ ਕੰਮ, ਪਿੰਡ 'ਚ ਪਿਆ ਭੜਥੂ
NEXT STORY