ਲੁਧਿਆਣਾ (ਰਿਸ਼ੀ) : ਥਾਣਾ ਸਦਰ ਦੇ ਇਲਾਕੇ ਧਾਂਦਰਾ ਰੋਡ ’ਤੇ ਵੀਰਵਾਰ ਨੂੰ ਭੇਤਭਰੇ ਹਾਲਾਤ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਪਤਾ ਲੱਗਦੇ ਹੀ ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਹੈ ਤੇ ਵਿਸਰਾ ਜਾਂਚ ਲਈ ਭੇਜਿਆ ਹੈ। ਇੱਥੇ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨ ਦਾ ਪਤਾ ਲੱਗੇਗਾ। ਮ੍ਰਿਤਕ ਦੀ ਪਛਾਣ ਰਾਮਾ ਸਿੰਘ ਦੇ ਰੂਪ ’ਚ ਹੋਈ ਹੈ।
ਪੁਲਸ ਅਨੁਸਾਰ ਸਵੇਰੇ ਇਕ ਧਾਰਮਿਕ ਅਸਥਾਨ ਕੋਲ ਖ਼ਾਲੀ ਪਲਾਟ ’ਚ ਲਾਸ਼ ਪਈ ਹੋਈ ਸੀ, ਜਿਸ ਨੂੰ ਦੇਖ ਕੇ ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਉੱਥੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਰਾਤ ਨੂੰ ਉਸ ਦਾ ਇਕ ਦੋਸਤ ਉਸ ਨੂੰ ਆਪਣੇ ਕੋਲ ਲੈ ਗਿਆ ਸੀ, ਜਿਸ ਦੇ ਫੜੇ ਜਾਣ ਤੋਂ ਬਾਅਦ ਮੌਤ ਦਾ ਕਾਰਨ ਪਤਾ ਲੱਗੇਗਾ।
ਵਿਆਹ ਕਰਵਾ ਕੇ ਆਸਟ੍ਰੇਲੀਆ ਭੇਜੀ ਪਤਨੀ ਨੇ ਚਾੜ੍ਹ ਦਿੱਤਾ ਚੰਨ, ਕਰਤੂਤ ਦੇਖ ਹੱਕਾ-ਬੱਕਾ ਰਹਿ ਗਿਆ ਪਰਿਵਾਰ
NEXT STORY