ਮੋਗਾ (ਗੋਪੀ ਰਾਓਕੇ) : ਲੰਘੀਂ ਰਾਤ ਮੋਗਾ ਦੇ ਜ਼ੀਰਾ ਰੋਡ ਦੇ ਰਹਿਣ ਵਾਲੇ ਅਭੀ (17) ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਦਾਦੇ ਛਿੰਦਾ ਮਸੀਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪੋਤਾ ਰਾਤ ਸਾਧਾਂਵਾਲੀ ਬਸਤੀ ਵਿਚ ਰਹਿਣ ਵਾਲੇ ਬਿੱਲਾ ਨਾਮੀ ਨੌਜਵਾਨ ਕੋਲ ਗਿਆ ਸੀ, ਜਿੱਥੇ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ ਅਤੇ ਓਵਰਡੋਜ਼ ਕਾਰਨ ਮੌਕੇ ’ਤੇ ਉਸ ਦੀ ਮੌਤ ਹੋ ਗਈ ਜਦੋਂ ਸਾਨੂੰ ਘਟਨਾ ਦਾ ਪਤਾ ਲੱਗਾ ਤਾਂ ਮੇਰੇ ਪੋਤਿਆਂ ਨੇ ਉਸ ਨੂੰ ਚੁੱਕ ਕੇ ਘਰ ਲਿਆਂਦਾ ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਦਾਦੇ ਨੇ ਕਿਹਾ ਕਿ ਉਕਤ ਨੌਜਵਾਨਾਂ ਦੀ ਚਿੱਟੇ ਦੇ ਨਸ਼ੇ ਦਾ ਟੀਕੇ ਲਗਾਉਂਦਿਆਂ ਦੀ ਵੀਡੀਓ ਵੀ ਵਾਇਰਲ ਹੋਈ ਹੈ। ਪੁਲਸ ਨੂੰ ਇਸ ਦੇ ਆਧਾਰ ’ਤੇ ਜ਼ਰੂਰ ਕਾਰਵਾਈ ਕਰਨੀ ਚਾਹੀਦੀ ਹੈ। ਉਕਤ ਬਜ਼ੁਰਗ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ ਤਾਂ ਜੋ ਇਸ ਉਸ ਦੇ ਪੋਤੇ ਵਾਂਗ ਹੋਰ ਮਾਵਾਂ ਦੇ ਪੁੱਤ ਨਾ ਜਾਣ ਅਤੇ ਨਾ ਹੀ ਹੱਸਦੇ-ਵੱਸਦੇ ਘਰ ਉੱਜੜਨ।
ਇਹ ਵੀ ਪੜ੍ਹੋ : ਲਿਵ-ਇਨ ’ਚ ਰਹਿਣ ਵਾਲੇ ਪੁਲਸ ਮੁਲਾਜ਼ਮ ਨੇ ਏ. ਕੇ. 47 ਨਾਲ ਜਨਾਨੀ ਦੇ ਸਿਰ ’ਚ ਮਾਰੀ ਗੋਲੀ, ਮੰਜ਼ਰ ਦੇਖ ਕੰਬੇ ਲੋਕ
ਜਵਾਨੀ ਦੀ ਬਰੂਹੇ ਪੈਰ ਧਰਨ ਵਾਲੇ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਮਾਂ ਤੇ ਦਾਦੀ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਦਾ ਬੇਟਾ 7 ਕੁ ਵਜੇ ਘਰੋਂ ਬੂਟ ਲੈਣ ਗਿਆ ਸੀ, ਜਿੱਥੇ ਕੁਝ ਨਸ਼ੇ ਦੇ ਆਦੀ ਨੌਜਵਾਨਾਂ ਨੇ ਉਸ ਨੂੰ ਆਪਣੇ ਨਾਲ ਲਿਜਾ ਕੇ ਉਸ ਦੇ ਨਸ਼ੇ ਦਾ ਟੀਕਾ ਲਗਾ ਦਿੱਤਾ ਜਿਸ ਕਾਰਨ ਸਾਡੇ ਬੱਚੇ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸਾਡਾ ਘਰ ਪੱਟਿਆ ਹੈ ਉਨ੍ਹਾਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਤਾਰ-ਤਾਰ ਹੋਏ ਰਿਸ਼ਤੇ, 9 ਸਾਲਾ ਭਤੀਜੀ ਦੇ ਮੂੰਹੋਂ ਚਾਚੇ ਦੀ ਕਰਤੂਤ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਮੌਕੇ ਤੇ ਮੱਲ੍ਹਾ ਨਿਵਾਸੀ ਬਲਦੇਵ ਸਿੰਘ ਨੇ ਕਿਹਾ ਕਿ ਸਾਧਾਂਵਾਲੀ ਬਸਤੀ ਮੋਗਾ ਵਿਚ ਵੱਡੇ ਪੱਧਰ ’ਤੇ ਚਿੱਟੇ ਦੀ ਵਿਕਰੀ ਹੋ ਰਹੀ ਹੈ। ਸਾਨੂੰ ਉਮੀਦ ਸੀ ਕਿ ਨਵੀਂ ਸਰਕਾਰ ਆਵੇਗੀ ਤੇ ਚਿੱਟੇ ਦਾ ਨਸ਼ਾ ਬੰਦ ਹੋਵੇਗਾ ਪਰ ਬੰਦ ਹੋਣ ਦੀ ਬਜਾਏ ਇਹ ਨਸ਼ਾ ਪਹਿਲਾਂ ਨਾਲੋਂ ਵੀ ਵੱਧ ਵਿਕਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਹਾਂ ਕਿ ਨਸ਼ੇ ਦੇ ਤਸਕਰਾਂ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ ਤਾਂ ਜੋ ਮੋਗੇ ਵਿਚ ਨੌਜਵਾਨਾਂ ਨੂੰ ਇਸ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾ ਸਕੇ। ਜੇਕਰ ਨਸ਼ਾ ਵੇਚਣ ਵਾਲੇ ਤਸਕਰ ਸਲਾਖਾਂ ਪਿੱਛੇ ਹੋਣਗੇ ਨਸ਼ਾ ਬੰਦ ਹੋਵੇਗਾ।
ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਚਾਰ ਗ੍ਰਿਫ਼ਤਾਰ, ਸਾਹਮਣੇ ਆਇਆ ਕਤਲ ਦਾ ਪੂਰਾ ਸੱਚ
ਕੀ ਕਹਿਣਾ ਹੈ ਪੁਲਸ ਦਾ
ਇਸ ਮੌਕੇ ’ਤੇ ਜਾਂਚ ਅਧਿਕਾਰੀ ਬਸੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਸਾਧਾਂਵਾਲੀ ਬਸਤੀ ਵਿਚ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪੁਲਸ ਵਲੋਂ ਉਕਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਮਸ਼ਹੂਰ ਕਬੱਡੀ ਖਿਡਾਰੀ ਸਰਬਜੀਤ ਸੱਭਾ ’ਤੇ ਗੋਲ਼ੀਆਂ ਚੱਲਣ ਦੇ ਮਾਮਲੇ ’ਚ ਨਵਾਂ ਮੋੜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਜੀਠਾ: ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋਈ ਨੌਜਵਾਨ ਦੀ ਮੌਤ, 2 ਮਾਸੂਮ ਧੀਆਂ ਦਾ ਸੀ ਪਿਤਾ
NEXT STORY