ਲੁਧਿਆਣਾ (ਰਾਮ) : ਇਕ ਪਾਸੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਘਰਾਂ ’ਚ ਸੱਥਰ ਵਿਛਾਉਣ ਵਾਲੇ ‘ਚਿੱਟੇ’ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਜ਼ਿੰਦਗੀਆਂ ਖ਼ਤਮ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਅਜਿਹਾ ਹੀ ਇਕ ਮਾਮਲਾ ਥਾਣਾ ਜਮਾਲਪੁਰ ਅਧੀਨ ਆਉਂਦੀ ਸਰਪੰਚ ਕਾਲੋਨੀ ’ਚ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਕਥਿਤ ਓਵਰਡੋਜ਼ ਨਾਲ ਮਰੇ ਇਕ ਨੌਜਵਾਨ ਦੀ ਲਾਸ਼ ਕਰੀਬ ਦੋ ਦਿਨ ਤੱਕ ਉਸ ਦੇ ਦੋਸਤ ਦੇ ਕਮਰੇ ’ਚ ਪਈ ਰਹੀ।
ਇਹ ਵੀ ਪੜ੍ਹੋ : ਰਾਜਪੁਰਾ 'ਚ ਡਾਇਰੀਆ ਕਾਰਨ 4 ਬੱਚਿਆਂ ਦੀ ਮੌਤ ਦਾ SC ਕਮਿਸ਼ਨ ਨੇ ਲਿਆ ਸਖ਼ਤ ਨੋਟਿਸ
ਜਦੋਂ ਦੋ ਦਿਨ ਤੱਕ ਨੌਜਵਾਨ ਘਰ ਨਾ ਪਹੁੰਚਿਆ ਤਾਂ ਪਰਿਵਾਰ ਉਸ ਦੀ ਭਾਲ ਕਰਦਾ ਹੋਇਆ ਉਸ ਦੇ ਦੋਸਤ ਦੇ ਘਰ ਤੱਕ ਪਹੁੰਚਿਆ। ਇੱਥੇ ਥਾਣਾ ਪੁਲਸ ਨੇ ਕਮਰੇ ਦਾ ਤਾਲਾ ਤੁੜਵਾ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪੰਕਜ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਲਹਿਰੀ ਨਗਰ, ਮੂੰਡੀਆਂ ਖੁਰਦ, ਲੁਧਿਆਣਾ ਦੇ ਰੂਪ ’ਚ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਦੱਸਣ ਅਨੁਸਾਰ ਪੰਕਜ ਪਿਛਲੇ ਕਰੀਬ 3-4 ਸਾਲਾਂ ਤੋਂ ਨਸ਼ੇ ਕਰਨ ਦਾ ਆਦੀ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਰਾਹਤ : ਅੱਜ ਤੋਂ ਪੈਟਰੋਲ 95 ਰੁਪਏ ਤੇ ਡੀਜ਼ਲ 83.75 ਰੁਪਏ ਪ੍ਰਤੀ ਲੀਟਰ ਮਿਲੇਗਾ
ਦੀਵਾਲੀ ਤੋਂ ਇਕ ਦਿਨ ਪਹਿਲਾਂ ਪੰਕਜ ਸਰਪੰਚ ਕਾਲੋਨੀ 'ਚ ਕਿਰਾਏ ’ਤੇ ਪਰਿਵਾਰ ਸਮੇਤ ਰਹਿੰਦੇ ਆਪਣੇ ਦੋਸਤ ਪ੍ਰਭਜੋਤ ਦੇ ਘਰ ਚਲਾ ਗਿਆ, ਜਿੱਥੇ ਪ੍ਰਭਜੋਤ ਦੇ ਦੱਸਣ ਅਨੁਸਾਰ ਉਹ ਚਿੱਟੇ ਦੇ ਨਸ਼ੇ ਦੀਆਂ ਦੋ ਬਿੱਟ ਖਰੀਦ ਕੇ ਲਿਆਏ। ਦੋਵਾਂ ਨੇ ਇੰਜੈਕਸ਼ਨ ਨਾਲ ਨਸ਼ਾ ਲਿਆ। ਇਸ ਤੋਂ ਬਾਅਦ ਉਹ ਪ੍ਰਭਜੋਤ ਦੇ ਕਮਰੇ ’ਚ ਬੈਠ ਗਏ, ਜਿੱਥੇ ਪੰਕਜ ਦੀ ਹਾਲਤ ਕਾਫੀ ਵਿਗੜ ਗਈ ਅਤੇ ਉਹ ਉੱਥੇ ਹੀ ਜ਼ਮੀਨ ’ਤੇ ਡਿੱਗ ਗਿਆ, ਜਿਸ ਤੋਂ ਬਾਅਦ ਡਰ ਕਾਰਨ ਪ੍ਰਭਜੋਤ ਕਮਰੇ ਨੂੰ ਤਾਲਾ ਲਗਾ ਕੇ ਕਿਧਰੇ ਚਲਾ ਗਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ SIT ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਰਵਾਨਾ
ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪ੍ਰਭਜੋਤ ਨੇ ਮੰਨਿਆ ਕਿ ਉਹ ਕਾਫੀ ਡਰ ਗਿਆ ਸੀ, ਜਿਸ ਕਾਰਨ ਉਸ ਨੇ ਇਸ ਦੀ ਜਾਣਕਾਰੀ ਕਿਸੇ ਨੂੰ ਵੀ ਨਹੀਂ ਦਿੱਤੀ। ਪੁਲਸ ਨੇ ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਦੇ ਬਿਆਨਾਂ ’ਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ। ਮ੍ਰਿਤਕ ਪੰਕਜ ਦਾ ਪੋਸਟਮਾਰਟਮ ਸੋਮਵਾਰ ਨੂੰ ਕਰਵਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ ਪੁਲਸ ਦੀ SIT ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਰਵਾਨਾ
NEXT STORY