ਮਲਸੀਆਂ, (ਤ੍ਰੇਹਨ, ਮਰਵਾਹਾ)- ਸਥਾਨਕ ਲੋਹੀਆਂ ਰੋਡ 'ਤੇ ਅੱਜ ਦੁਪਹਿਰ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਕੇ 'ਤੇ ਮੌਜੂਦ ਹਾਈਵੇ ਪੁਲਸ ਪੈਟਰੋਲ ਦੇ ਏ. ਐੱਸ. ਆਈ. ਮੰਗਤ ਸਿੰਘ ਅਤੇ ਹੌਲਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਜਗਦੀਪ ਸਿੰਘ ਪੁੱਤਰ ਨਿਰਮਲ ਸਿੰਘ ਉਮਰ ਕਰੀਬ 27 ਸਾਲ ਵਾਸੀ ਮਲਸੀਆਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰੂਪੇਵਾਲ ਵੱਲੋਂ ਮਲਸੀਆਂ ਨੂੰ ਆ ਰਿਹਾ ਸੀ। ਜਦੋਂ ਉਹ ਥਿੰਦ ਪੈਲੇਸ ਨੇੜੇ ਪੁੱਜਾ ਤਾਂ ਸਾਹਮਣਿਓਂ ਆ ਰਹੀ ਇਨੋਵਾ ਗੱਡੀ ਨਾਲ ਉਸ ਦੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਹਾਈਵੇ ਪੁਲਸ ਨੇ ਜਗਦੀਪ ਨੂੰ ਇਲਾਜ ਲਈ ਤੁਰੰਤ ਨਕੋਦਰ ਭੇਜਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਇਨੋਵਾ ਗੱਡੀ ਸਵਾਰ ਨਵਾਂਸ਼ਹਿਰ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਪਿੰਡ ਕੋਠੇ ਲੋਹੀਆਂ ਜਾ ਰਹੇ ਸਨ ਕਿ ਇਹ ਹਾਦਸਾ ਹੋ ਗਿਆ। ਪੁਲਸ ਨੇ ਫ਼ਿਲਹਾਲ ਨੌਜਵਾਨ ਜਗਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਕੋਦਰ ਵਿਖੇ ਭੇਜ ਦਿੱਤਾ ਹੈ। ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਸਾਲ ਭਰ ਬਾਰੂਦ ਦੇ ਢੇਰ 'ਤੇ ਬੈਠਾ ਰਹੇਗਾ ਸ਼ਹਿਰ
NEXT STORY