ਲੁਧਿਆਣਾ (ਵੈੱਬ ਡੈਸਕ, ਅਨਿਲ) : ਥਾਣਾ ਮਿਹਰਬਾਨ ਅਧੀਨ ਆਉਂਦੇ ਸਤਲੁਜ ਦਰਿਆ 'ਤੇ ਇਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕੁੱਝ ਨੌਜਵਾਨ ਆਪਣੇ ਦੋਸਤਾਂ ਨਾਲ ਸਤਲੁਜ ਦਰਿਆ 'ਤੇ ਨਹਾਉਣ ਲਈ ਆਏ ਹੋਏ ਸਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : 16 ਤੋਂ ਜ਼ਿਆਦਾ ਉਮੀਦਵਾਰ ਹੋਣ ’ਤੇ ਲਗਾਉਣੀਆਂ ਹੋਣਗੀਆਂ 1 ਤੋਂ ਵੱਧ EVM ਮਸ਼ੀਨਾਂ
ਇੱਥੇ ਇਖ ਨੌਜਵਾਨ ਵਿਨੀਤ ਕੁਮਾਰ ਪੁੱਤਰ ਰਾਮ ਸ਼ੰਕਰ ਵਾਸੀ ਪ੍ਰੇਮ ਵਿਹਾਰ ਆਪਣੇ ਦੋਸਤਾਂ ਨਾਲ ਨਹਾ ਰਿਹਾ ਸੀ। ਅਚਾਨਕ ਉਹ ਡੂੰਘੇ ਪਾਣੀ 'ਚ ਡੁੱਬ ਗਿਆ। ਇਸ ਤੋਂ ਬਾਅਦ ਦੋਸਤਾਂ ਨੇ ਜਦੋਂ ਉਸ ਨੂੰ ਬਾਹਰ ਕੱਢਿਆ ਤਾਂ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : PGI ਦੀ OPD 'ਚ ਆਉਣ ਵਾਲੇ ਮਰੀਜ਼ਾਂ ਲਈ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਈ-ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਅੱਗੇ ਦੀ ਕਾਰਵਾਈ ਪੋਸਟਮਾਰਟ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੰਗਲ ਰੇਲ ਟਰੈਕ ਬਣਿਆ ਮੁਸੀਬਤ: ਛੱਤੀਸਗੜ੍ਹ 15 ਤੇ ਆਗਰਾ ਐਕਸਪ੍ਰੈੱਸ 14 ਘੰਟੇ ਲੇਟ, ਉਡੀਕ ’ਚ ਯਾਤਰੀਆਂ ਦਾ ਹਾਲ ਬੇਹਾਲ
NEXT STORY