ਚੰਡੀਗੜ੍ਹ (ਮੇਸ਼ੀ, ਜੱਸੋਵਾਲ) : ਇੱਥੇ ਜ਼ੀਰਕਪੁਰ-ਢਕੌਲੀ-ਪੰਚਕੂਲਾ ਫਲਾਈਓਵਰ 'ਤੇ ਵੀਰਵਾਰ ਨੂੰ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ, ਜਦੋਂ ਇਕ ਸਕਾਰਪੀਓ ਕਾਰ ਦੀ ਕਰੇਨ ਨਾਲ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ : ਤੜਕੇ ਸਵੇਰੇ ਘਰ 'ਚ ਪਈਆਂ ਮੌਤ ਦੀਆਂ ਚੀਕਾਂ, ਬੂਟੇ ਹੇਠ ਲੁਕੇ ਸੱਪ ਨੇ ਡੰਗੀ ਵਿਆਹੁਤਾ

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

ਫਿਲਹਾਲ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀਂ ਹੋਏ ਚਾਲਕ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਿਸਾਨ ਜੱਥੇਬੰਦੀਆਂ ਵਲੋਂ 25 ਨੂੰ ‘ਪੰਜਾਬ ਬੰਦ’ ਦਾ ਐਲਾਨ, ਆਵਾਜਾਈ 'ਤੇ ਮੁਕੰਮਲ ਰੋਕ

ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਰੇਨ ਦੇ ਅੱਗੇ ਦੇ ਬਲੇਡ ਨੌਜਵਾਨ ਦੇ ਸਰੀਰ ਅੰਦਰ ਵੜ ਗਏ, ਜਿਸ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਉੱਠੀ।

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਵਾਹਨਾਂ ਨੂੰ ਸੜਕ ਤੋਂ ਹਟਾਇਆ।

ਫਿਲਹਾਲ ਪੁਲਸ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵਿਆਹ ਤੋਂ ਪਹਿਲਾਂ ਰੰਗ 'ਚ ਪਿਆ ਭੰਗ, ਡੀ.ਜੇ.ਬੰਦ ਕਰਨ ਨੂੰ ਲੈ ਕੇ ਹੋਏ ਵਿਵਾਦ 'ਚ ਸੰਚਾਲਕ ਦਾ ਕਤਲ
NEXT STORY