ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਦੇ ਚੰਡੀਗੜ੍ਹ-ਅੰਬਾਲਾ ਮਾਰਗ ’ਤੇ ਸਥਿਤ ਮੈਟਰੋ ਮਾਲ ਦੇ ਸਾਹਮਣੇ ਇੱਕ ਟਰੱਕ ਦੀ ਫੇਟ ਲੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਮ੍ਰਿਤਕ ਨੌਜਵਾਨ ਓਮ ਪ੍ਰਕਾਸ਼ (34) ਵਾਸੀ ਪਲਸੌਰਾ, ਆਪਣੇ ਮੋਟਰ ਸਾਈਕਲ ਰਾਹੀਂ ਡੇਰਾਬੱਸੀ ਤੋਂ ਚੰਡੀਗੜ੍ਹ ਵੱਲ ਜਾ ਰਿਹਾ ਸੀ।
ਜਦੋਂ ਉਹ ਮੈਟਰੋ ਮਾਲ ਨੇੜੇ ਪੁੱਜਾ ਤਾਂ ਇੱਕ ਟਰੱਕ ਨੇ ਫੇਟ ਮਾਰ ਦਿੱਤੀ, ਜਿਸ ਦੀ ਟਰੱਕ ਦੇ ਟਾਇਰ ਹੇਠ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਓਮ ਪ੍ਰਕਾਸ਼ ਚੰਡੀਗੜ੍ਹ ’ਚ ਆਟੋ ਚਲਾਉਂਦਾ ਸੀ। ਇਸ ਸਬੰਧੀ ਥਾਣਾ ਜ਼ੀਰਕਪੁਰ ਦੇ ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਟਰੱਕ ਚਾਲਕ ਖ਼ਿਲਾਫ਼ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਤਿਹਾਸ ’ਚ ਪਹਿਲੀ ਵਾਰ ਅੰਨਦਾਤਾ ਦੀ ਹੋਈ ਬੇਧਿਆਨੀ : ਜਾਖੜ
NEXT STORY