ਫਗਵਾੜਾ (ਜਲੋਟਾ) : ਫਗਵਾੜਾ ਚ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਚਰਨ ਸਿੰਘ ਪੁੱਤਰ ਸੁਖਵਿੰਦਰ ਰਾਮ ਵਾਸੀ ਪਿੰਡ ਰਾਮਪੁਰ ਸੁਨੜਾ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸ਼ਿਵਚਰਨ ਸਿੰਘ ਦੇ ਪਿਤਾ ਸੁਖਵਿੰਦਰ ਰਾਮ ਨੇ ਫਗਵਾੜਾ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੇ ਲੜਕੇ ਸ਼ਿਵਚਰਨ ਸਿੰਘ ਨੂੰ ਉਸਦੇ ਹੀ ਤਿੰਨ ਦੋਸਤਾਂ ਹਰਵਿੰਦਰ ਰਾਮ ਉਰਫ ਹਨੀ ਪੁੱਤਰ ਰਾਮ ਜੀ, ਮਨਜਿੰਦਰ ਸਿੰਘ ਪੁੱਤਰ ਗੁਰਨੇਕ ਸਿੰਘ ਅਤੇ ਜਸਵਿੰਦਰ ਉਰਫ ਸੰਨਾ ਪੁੱਤਰ ਰਾਮ ਜੀ ਵਾਸੀ ਪਿੰਡ ਰਾਮਪੁਰ ਸੁਨੜਾ ਥਾਣਾ ਰਾਵਲਪਿੰਡੀ ਵੱਲੋਂ ਨਸ਼ੇ ਦਾ ਟੀਕਾ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਉਸਦੇ ਪੁੱਤਰ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਜ਼ਮੀਨ ਦੀਆਂ ਜਾਅਲੀ ਰਜਿਸਟਰੀਆਂ ਕਰਵਾਉਣ ਦੇ ਮਾਮਲੇ 'ਚ 15 ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ
ਇਸ ਸਬੰਧੀ ਮੰਗਲਵਾਰ ਨੂੰ ਐੱਸਪੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਮ੍ਰਿਤਕ ਸ਼ਿਵਚਰਨ ਸਿੰਘ ਦੀ ਨਸ਼ੇ ਦੇ ਟੀਕੇ ਨਾਲ ਹੋਈ ਮੌਤ ਤੋਂ ਬਾਅਦ ਉਸਦੇ ਪਿਤਾ ਸੁਖਵਿੰਦਰ ਰਾਮ ਵੱਲੋਂ ਥਾਣਾ ਰਾਵਲਪਿੰਡੀ ਦੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਸਬੰਧੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਵਿੱਚ ਸ਼ਾਮਲ ਉਸਦੇ ਤਿੰਨਾਂ ਦੋਸਤਾਂ ਹਰਵਿੰਦਰ ਰਾਮ ਉਰਫ ਹਨੀ ਪੁੱਤਰ ਰਾਮ ਜੀ, ਮਨਜਿੰਦਰ ਸਿੰਘ ਪੁੱਤਰ ਗੁਰਨੇਕ ਸਿੰਘ ਅਤੇ ਜਸਵਿੰਦਰ ਉਰਫ ਸੰਨਾ ਪੁੱਤਰ ਰਾਮ ਜੀ ਵਾਸੀ ਪਿੰਡ ਰਾਮਪੁਰ ਸੁੰਨੜਾ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਖਿਲਾਫ ਪੁਲਸ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਡੀਐੱਸਪੀ ਫਗਵਾੜਾ ਭਾਰਤ ਭੂਸ਼ਣ ਅਤੇ ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਐੱਸ. ਆਈ. ਮੇਜਰ ਸਿੰਘ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਐੱਸਐੱਸਪੀ ਗੌਰਵ ਤੁਰਾ ਦੇ ਹੁਕਮਾਂ 'ਤੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰੁਪਏ ਨੇ ਤੋੜਿਆ ਡਾਲਰ ਦਾ ਹੰਕਾਰ, ਦੁਨੀਆ ਦੇ ਬਾਜ਼ਾਰਾਂ 'ਚ ਬਣ ਰਿਹਾ 'ਇੰਟਰਨੈਸ਼ਨਲ ਖਿਡਾਰੀ'!
ਐੱਸਪੀ ਭੱਟੀ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਨਸ਼ਿਆਂ ਖਿਲਾਫ ਫਗਵਾੜਾ ਪੁਲਸ ਵੱਲੋਂ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਇਸ ਤਹਿਤ ਸਭ ਡਵੀਜ਼ਨ ਫਗਵਾੜਾ ਦੇ ਅਧੀਨ ਆਉਂਦੇ ਵੱਖ-ਵੱਖ ਪੁਲਸ ਥਾਣਿਆਂ ਵਿੱਚ ਨਸ਼ਾ ਤਸਕਰਾਂ ਖਿਲਾਫ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਜੇਕਰ ਸਬ ਡਵੀਜ਼ਨ ਫਗਵਾੜਾ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਹੈ ਤਾਂ ਉਸ ਸਬੰਧੀ ਸੂਚਨਾ ਪੰਜਾਬ ਹੈਲਪਲਾਈਨ ਨੰਬਰ 97791 00200 'ਤੇ ਦਿੱਤੀ ਜਾ ਸਕਦੀ ਹੈ ਤਾਂ ਜੋ ਉਹਨਾਂ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਗਵਾੜਾ ਵਿੱਚ ਨਸ਼ਾ ਤਸਕਰਾਂ ਖਿਲਾਫ ਪੁਲਸ ਵੱਲੋਂ ਜੰਗ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
40 ਡਿਗਰੀ ਪਾਰਾ ਤੇ ਗਰਮੀ ਕੱਢੇਗੀ ਵੱਟ! ਜਾਣੋਂ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਮੌਸਮ ਦਾ ਹਾਲ
NEXT STORY