ਜ਼ੀਰਕਪੁਰ (ਧੀਮਾਨ) : ਭਬਾਤ ਖੇਤਰ ਤੋਂ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਦੌਰਾਨ ਸਿਆਸੀ ਪਾਰਟੀ ਲਈ ਕੰਮ ਕਰਨ ਤੋਂ ਬਾਅਦ ਘਰ ਪਰਤੇ 32 ਸਾਲਾ ਨੌਜਵਾਨ ਦੀ ਅਚਾਨਕ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਵਿਆਹਿਆ ਹੋਇਆ ਸੀ ਅਤੇ ਉਸ ਦਾ ਬੱਚਾ ਵੀ ਹੈ। ਪੁਲਸ ਮੁਤਾਬਕ ਰੋਹਿਤ ਕੁਮਾਰ ਸਿਆਸੀ ਪਾਰਟੀ ਦੇ ਹੱਕ ’ਚ ਚੋਣ ਪ੍ਰਚਾਰ ਲਈ ਘਰੋਂ ਨਿਕਲਿਆ ਸੀ।
ਦੇਰ ਰਾਤ ਕਰੀਬ 11 ਵਜੇ ਉਹ ਘਰ ਪਰਤਿਆ। ਪਰਿਵਾਰਕ ਮੈਂਬਰਾਂ ਮੁਤਾਬਕ ਘਰ ਪਹੁੰਚਣ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਚੰਡੀਗੜ੍ਹ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਲਾਸ਼ ਸੌਂਪ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
NEXT STORY