ਮੋਗਾ (ਆਜ਼ਾਦ) - ਮੋਗਾ ਜ਼ਿਲੇ ਦੇ ਪਿੰਡ ਖੋਸਾ ਕੋਟਲਾ ਨਿਵਾਸੀ ਕੁਲਵਿੰਦਰ ਸਿੰਘ (18) ਦੀ ਖੇਤ ਵਿਚ ਕੀਟਨਾਸ਼ਕ ਦਵਾਈ ਚੜ੍ਹਨ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਬੀਤੀ 29 ਨਵੰਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਜਦ ਮੈਂ ਅਤੇ ਮੇਰਾ ਬੇਟਾ ਕੁਲਵਿੰਦਰ ਸਿੰਘ ਖੇਤ ਵਿਚ ਕਣਕ ’ਤੇ ਦਵਾਈ ਛਿੜਕਾਅ ਕਰਨ ਲਈ ਗਏ ਅਤੇ ਅਸੀਂ ਕੀਟਨਾਸ਼ਕ ਦਵਾਈ ਨੂੰ ਮਿਲਾ ਰਹੇ ਸਨ ਤਾਂ ਇਸ ਦੌਰਾਨ ਮੇਰਾ ਬੇਟਾ ਕੁਲਵਿੰਦਰ ਸਿੰਘ ਖੇਤ ਵਿਚ ਬੇਹੋਸ਼ ਹੋ ਗਿਆ ਅਤੇ ਜਦੋਂ ਹੀ ਸਾਨੂੰ ਪਤਾ ਲੱਗਾ ਤਾਂ ਅਸੀਂ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ। ਇਲਾਜ਼ ਦੌਰਾਾਨ ਮੇਰੇ ਬੇਟੇ ਕੁਲਵਿੰਦਰ ਸਿੰਘ ਨੇ ਦਮ ਤੋੜ ਦਿੱਤਾ। ਪੁਲਸ ਨੇ ਤਰਸੇਮ ਦੇ ਬਿਆਨਾਂ ’ਤੇ ਕਾਰਵਾਈ ਕਰਨ ਦੇ ਬਾਅਦ ਅੱਜ ਕੁਲਵਿੰਦਰ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।
ਅੰਮ੍ਰਿਤਸਰ ਏਅਰਪੋਰਟ ’ਤੇ ਉੱਚ ਪੱਧਰੀ ਮੀਟਿੰਗ, ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
NEXT STORY