ਪਟਿਆਲਾ (ਬਲਜਿੰਦਰ) : ਪਟਿਆਲਾ-ਫਤਹਿਗੜ੍ਹ ਸਾਹਿਬ ਦੇ ਬਾਈਪਾਸ ’ਤੇ ਵਾਪਰੇ ਸੜਕ ਹਾਦਸੇ ਵਿਚ ਰੇਤਾ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਦਰੜ ਦਿੱਤਾ, ਜਿਸ ਨਾਲ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ (28) ਵਾਸੀ ਬਾਗੜੀਆਂ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਰਾਜਵੀਰ ਸਿੰਘ ਅਨਾਜ ਮੰਡੀ ਵਿਖੇ ਕਿਸੇ ਕੰਮ ਆਇਆ ਸੀ ਅਤੇ ਇੱਥੇ ਉਹ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਵਿਵੇਕ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਟਿੱਪਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਸੀ। ਪੁਲਸ ਅਨੁਸਾਰ ਟਿੱਪਰ ਰੇਤੇ ਨਾਲ ਭਰਿਆ ਹੋਇਆ ਸੀ। ਪੁਲਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ ਅਤੇ ਲਾਸ਼ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਅਮਲ ’ਚ ਲਿਆਂਦੀ ਜਾਵੇਗੀ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਹਾਦਸੇ ਲਈ ਜ਼ਿੰਮੇਵਾਰ ਡਰਾਈਵਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
NEXT STORY