ਜ਼ੀਰਕਪੁਰ (ਧੀਮਾਨ) : ਸਥਾਨਕ ਰੰਜਨ ਪਲਾਜ਼ਾ ਇਲਾਕੇ ਦੇ ਹੋਟਲ ’ਚ 28 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਚੌਹਾਨ ਵਾਸੀ ਹਿਮਾਚਲ ਵਜੋਂ ਹੋਈ। ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਦੇ ਕਮਰੇ ’ਚ ਰਹਿ ਰਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਸ ਤੁਰੰਤ ਮੌਕੇ ’ਤੇ ਪੁੱਜੀ ਤੇ ਕਮਰੇ ਦੀ ਜਾਂਚ ਕੀਤੀ। ਹਾਲਾਂਕਿ ਮੌਕੇ ਤੋਂ ਕੋਈ ਵੀ ਖ਼ੁਦਕੁਸ਼ੀ ਨੋਟ ਜਾਂ ਸ਼ੱਕੀ ਸਾਮਾਨ ਬਰਾਮਦ ਨਹੀਂ ਹੋਇਆ। ਇਸ ਕਾਰਨ ਮੌਤ ਦੇ ਅਸਲ ਕਾਰਨਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।
ਜਾਂਚ ਅਫ਼ਸਰ ਐੱਸ. ਆਈ. ਹਰਵਿੰਦਰ ਜਟਾਣਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਪੁੱਜਣ ਤੋਂ ਬਾਅਦ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਮਾਮਲਾ ਸ਼ੱਕੀ ਹਾਲਾਤ ’ਚ ਦਰਜ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਹੋਟਲ ਦੇ ਰਿਕਾਰਡ, ਸੀ. ਸੀ. ਟੀ. ਵੀ. ਫੁਟੇਜ ਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
NEXT STORY