ਤਰਨਤਾਰਨ (ਰਮਨ) : ਸੋਮਵਾਰ ਸਵੇਰੇ ਪੁਲਸ ਥਾਣਾ ਪੱਟੀ ਸਦਰ ਦੇ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਮਾਮੂਲੀ ਵਿਵਾਦ ਦੇ ਚੱਲਦਿਆਂ ਗੁਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਦਾ ਉਸ ਦੇ ਗੁਆਂਢੀ ਵਲੋਂ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਉਦੋਂ ਹੋਈ ਜਦੋਂ ਗੁਰਪ੍ਰੀਤ ਖੇਤ ’ਚ ਗਿਆ ਸੀ। ਗੁਆਂਢੀ ਵੱਲੋਂ ਚਾਕੂ ਨਾਲ ਕੀਤੇ ਵਾਰ ਕਰਕੇ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋਈ। ਸੂਤਰਾਂ ਮੁਤਾਬਕ ਮੁਲਜ਼ਮ ਨੇ ਲਲਕਾਰੇ ਮਾਰਦੇ ਹੋਏ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਥਾਣਾ ਸਦਰ ਪੱਟੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮੁਲਜ਼ਮ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 20 ਨਵੰਬਰ ਤੱਕ...
ਅਮਰੀਕੀ ਪ੍ਰਸ਼ਾਸਨ ਨੇ ਹੋਰ ਸਖ਼ਤ ਕੀਤੇ ਨਿਯਮ ! ਪੰਜਾਬੀ-ਹਰਿਆਣਵੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
NEXT STORY