ਚੰਡੀਗੜ੍ਹ (ਸੁਸ਼ੀਲ) : ਸ਼ਹਿਰ ਦੇ ਸੈਕਟਰ-44 'ਚ ਸਥਿਤ ਪੈਟਰੋਲ ਪੰਪ 'ਤੇ ਬੁੱਧਵਾਰ ਨੂੰ ਇਕ ਨੌਜਵਾਨ ਵਲੋਂ ਖੁਦ ਨੂੰ ਅੱਗ ਲਾਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਫਿਲਹਾਲ ਨੌਜਵਾਨ ਨੂੰ ਗੰਭੀਰ ਹਾਲਤ 'ਚ ਸੈਕਟਰ-32 ਦੇ ਜਨਰਲ ਹਸਪਤਾਲ 'ਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ। ਨੌਜਵਾਨ ਨੇ ਖੁਦ ਨੂੰ ਅੱਗ ਕਿਉਂ ਲਾਈ ਹੈ, ਖਬਰ ਲਿਖੇ ਜਾਣ ਤੱਕ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਚੈੱਕ ਬਾਊਂਸ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ
NEXT STORY