ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ 'ਚ ਅੱਜ ਦੁਪਹਿਰ ਦੇ ਸਮੇਂ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਸ਼ਰੇਆਮ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ 'ਚ ਇਕ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਸੀ. ਸੀ. ਟੀ. ਵੀ. ਕੈਮਰਿਆਂ ਦੀ ਲਈ ਗਈ ਮੱਦਦ
ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਘਟਨਾ ਸਥਾਨ 'ਤੇ ਪਹੁੰਚ ਗਏ ਅਤੇ ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਇਕ ਮੋਟਰਸਾਈਕਲ 'ਤੇ ਗੁਰਕੀਰਤ ਸਿੰਘ ਅਤੇ ਉਸ ਦਾ ਸਾਥੀ ਜਾ ਰਹੇ ਸਨ, ਜਿਨ੍ਹਾਂ ਦਾ ਇਕ ਹੋਰ ਮੋਟਰਸਾਈਕਲ 'ਤੇ ਸਵਾਰ 3 ਹਥਿਆਰਬੰਦ ਲੜਕੇ ਪਿੱਛਾ ਕਰ ਰਹੇ ਸਨ। ਪਿੱਛਾ ਕਰਦੇ ਹੋਏ ਇਨ੍ਹਾਂ ਮੋਟਰਸਾਈਕਲ ਸਵਾਰ ਲੜਕਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਗੁਰਕੀਰਤ ਸਿੰਘ ਜ਼ਖਮੀ ਹੋ ਗਿਆ। ਗੁਰਕੀਰਤ ਸਿੰਘ ਤੇ ਉਸ ਦਾ ਸਾਥੀ ਜਾਨ ਬਚਾਉਂਦੇ ਹੋਏ ਭੱਜ ਨਿਕਲੇ ਅਤੇ ਕੇ. ਡੀ. ਹਸਪਤਾਲ ਦੀ ਬੈਕ ਸਾਈਡ 'ਤੇ ਪਹੁੰਚ ਗਏ, ਜਿਨ੍ਹਾਂ ਦਾ ਪਿੱਛਾ ਕਰਦੇ ਹੋਏ ਹਮਲਾਵਰ ਗੋਲੀਆਂ ਚਲਾਉਂਦੇ ਰਹੇ।
ਡੀ. ਐੱਸ. ਪੀ. ਬਾਜਵਾ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਦੇ ਕੇ. ਡੀ. ਹਸਪਤਾਲ ਨੇੜੇ 2 ਮੋਟਰਸਾਈਕਲ ਸਵਾਰਾਂ 'ਤੇ ਗੋਲੀ ਚਲਾਉਣ ਵਾਲੇ 2 ਲੋਕਾਂ ਦੀ ਪੁਲਸ ਨੇ ਪਛਾਣ ਕਰ ਲਈ ਹੈ। ਗੁਰਕੀਰਤ ਤੇ ਉਸ ਦਾ ਦੋਸਤ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਸੁੱਚਾ ਭੁੱਟੀ, ਸੁਨੀਲ ਨੌਟੀ ਤੇ ਉਸ ਦੇ ਸਾਥੀ ਨੇ ਗੁਰਕੀਰਤ 'ਤੇ ਫਾਇਰਿੰਗ ਕਰ ਦਿੱਤੀ। ਜਦ ਉਹ ਜਾਨ ਬਚਾਉਣ ਲਈ ਭੱਜਿਆ ਤਾਂ ਉਨ੍ਹਾਂ ਨੇ ਗੁਰਕੀਰਤ ਨੂੰ ਫੜ ਕੇ ਉਸ ਦੀ ਲੱਤ 'ਚ ਗੋਲੀ ਮਾਰ ਦਿੱਤੀ ਤੇ ਫਰਾਰ ਹੋ ਗਏ।
12ਵੀਂ ਤੋਂ ਬਾਅਦ ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਅਹਿਮ ਖਬਰ
NEXT STORY