ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਰੋਡ ਦੇ ਕਸਬਾ ਕਲਾਨੌਰ ਤੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਪੈਂਦੇ ਅੱਡਾ ਸੰਗਤਪੁਰ (ਬਖਸ਼ੀਵਾਲ) ਦੇ ਦਰਮਿਆਨ ਪੁਲ ਨਾਲ ਫਾਹਾ ਲੈ ਕੇ ਇੱਕ ਨੌਜਵਾਨ ਵੱਲੋਂ ਖੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਸ ਥਾਣਾ ਕਲਾਨੌਰ ਦੇ ਐੱਸਐੱਚਓ ਜਤਿੰਦਰ ਪਾਲ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ।
ਇਹ ਵੀ ਪੜ੍ਹੋ-ਗੁਰਦਾਸਪੁਰ 'ਚ ਮੁੱਕਣ ਲੱਗਾ ਪੈਟਰੋਲ-ਡੀਜ਼ਲ, ਗੈਸ ਦੀ ਭਾਲ 'ਚ ਲੋਕ
ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਸੰਗਤਪੁਰ ਨੇੜੇ ਹਾਈਵੇ 'ਤੇ ਪੈਂਦੇ ਪੁਲ ਨਾਲ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ ਹੋਈ ਹੈ। ਉਧਰ ਇਸ ਸਬੰਧੀ ਜਦ ਐੱਸਐੱਚਓ ਕਲਾਨੌਰ ਜਤਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਮੌਕੇ 'ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਜੋ ਪ੍ਰਵਾਸੀ ਲੱਗਦਾ ਹੈ, ਉਸ ਵੱਲੋਂ ਪਲਾਸਟਿਕ ਦੀ ਬੋਰੀ ਦਾ ਫਾਹਾ ਬਣਾ ਕੇ ਖੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ 72 ਘੰਟਿਆਂ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਮੋਚਰੀ ਵਿੱਚ ਰੱਖੀ ਗਈ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
NEXT STORY