ਸ੍ਰੀ ਮੁਕਤਸਰ ਸਾਹਿਬ (ਪਵਨ)-ਕੋਟਕਪੂਰਾ ਰੋਡ ਅੰਗਦ ਨਗਰ ਗਲੀ ਦੇ ਵਾਸੀ ਪੱਪੀ ਚਾਂਦੀ ਵਾਲਾ ਦਾ ਨੌਜਵਾਨ ਪੁੱਤਰ ਭਾਰਤ ਗੋਇਲ ਇਕ ਜੀਪ ਦੀ ਲਪੇਟ 'ਚ ਆਉਣ ਕਾਰਨ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਆਪਣੇ ਘਰੋਂ ਮੋਟਰਸਾਈਕਲ 'ਤੇ ਸ਼ਹਿਰ ਵੱਲ ਆ ਰਿਹਾ ਸੀ ਤਾਂ ਅਚਾਨਕ ਸੜਕ 'ਤੇ ਇਕ ਤੇਜ਼ ਰਫ਼ਤਾਰ ਜੀਪ ਦੀ ਲਪੇਟ 'ਚ ਆਉਣ ਕਾਰਨ ਜ਼ਖ਼ਮੀ ਹੋ ਗਿਆ। ਇਸ ਦੌਰਾਨ ਜੀਪ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਉਸ ਨੂੰ ਤੁਰੰਤ ਮੁਕਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿਥੋਂ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ ਹੈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲਾ ਪੁਲਸ ਮੁਖੀ ਸੁਸ਼ੀਲ ਕੁਮਾਰ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਜ਼ਖ਼ਮੀ ਨੌਜਵਾਨ ਦਾ ਹਾਲ-ਚਾਲ ਪੁੱਛਿਆ ਅਤੇ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ ਦੁਆਇਆ। ਇਸ ਮੌਕੇ ਉਨ੍ਹਾਂ ਨੂੰ ਬਲਾਕ ਕਾਂਗਰਸ ਮੁਕਤਸਰ ਦੇ ਪ੍ਰਧਾਨ ਭਿੰਦਰ ਸ਼ਰਮਾ, ਅਸ਼ੋਕ ਚੁੱਘ ਤੇ ਨਰਿੰਦਰ ਬਾਂਸਲ ਨੇ ਦੱਸਿਆ ਕਿ ਸ਼ਹਿਰ ਅੰਦਰ ਕੁਝ ਨਸ਼ੇੜੀ ਨੌਜਵਾਨ ਜੀਪਾਂ ਅਤੇ ਮੋਟਰਸਾਈਕਲ ਅੰਨ੍ਹੇਵਾਹ ਭਜਾਉਂਦੇ ਹਨ, ਜਿਨ੍ਹਾਂ 'ਤੇ ਲਗਾਮ ਕੱਸਣ ਦੀ ਜ਼ਰੂਰਤ ਹੈ।
ਇਸ ਸਮੇਂ ਜ਼ਿਲਾ ਪੁਲਸ ਮੁਖੀ ਨੇ ਵਿਸ਼ਵਾਸ ਦੁਆਇਆ ਕਿ ਉਹ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਗੇ। ਇਸ ਘਟਨਾ ਸਬੰਧੀ ਥਾਣਾ ਸਿਟੀ ਦੇ ਮੁਖੀ ਤੇਜਿੰਦਰਪਾਲ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਜੀਪ ਨੂੰ ਟਰੇਸ ਕਰ ਰਹੇ ਹਨ ਤੇ ਜਲਦੀ ਹੀ ਦੋਸ਼ੀ ਨੂੰ ਫੜ ਲਿਆ ਜਾਵੇਗਾ।
ਮੋਬਾਇਲ ਨੈੱਟਵਰਕ ਨਾ ਆਉਣ ਕਾਰਨ ਉਪਭੋਗਤਾ ਪ੍ਰੇਸ਼ਾਨ
NEXT STORY