ਅਬੋਹਰ (ਸੁਨੀਲ) : ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਹੋਏ ਇਕ ਦਰਦਨਾਕ ਸੜਕ ਹਾਦਸੇ ਨੇ ਇਕ ਪਰਿਵਾਰ ਦੀ ਖੁਸ਼ੀ ਨੂੰ ਸੋਗ 'ਚ ਬਦਲ ਦਿੱਤਾ। ਨੇੜਲੇ ਪਿੰਡ ਕੁੰਡਲ ਕੋਲ 18 ਅਗਸਤ ਨੂੰ ਹੋਏ ਸੜਕ ਹਾਦਸੇ ’ਚ ਪਰਮਿੰਦਰ ਸਿੰਘ ਵਾਸੀ ਰੱਤਾ ਟਿੱਬਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਗੰਭੀਰ ਜ਼ਖਮੀ ਹੋ ਗਿਆ ਸੀ। ਜਿਹੜਾ ਕਿ ਲਗਭਗ ਇਕ ਹਫ਼ਤੇ ਤੋਂ ਬਠਿੰਡਾ ਦੇ ਏਮਜ਼ ਹਸਪਤਾਲ ’ਚ ਜ਼ੇਰੇ ਇਲਾਜ ਸੀ ਕਿ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਜਗਤਾਰ ਸਿੰਘ 18 ਅਗਸਤ ਨੂੰ ਆਪਣੇ ਪਿਤਾ ਦੀ ਦਵਾਈ ਲੈਣ ਲਈ ਘਰੋਂ ਨਿਕਲਿਆ ਸੀ।
ਜਦੋਂ ਉਹ ਅਬੋਹਰ ਤੋਂ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਤਾਂ ਉਹ ਕੁੰਡਲ ਪਿੰਡ ਨੇੜੇ ਸ੍ਰੀ ਮੁਕਤਸਰ ਸਾਹਿਬ ਤੋਂ ਆ ਰਹੀ ਇਕ ਨਿੱਜੀ ਬੱਸ ਨਾਲ ਟਕਰਾ ਗਿਆ। ਇਸ ’ਚ ਪਰਮਿੰਦਰ ਸਿੰਘ ਜ਼ਖਮੀ ਹੋ ਗਿਆ ਸੀ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪਰਮਿੰਦਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਦੁਖੀ ਹੋ ਗਿਆ। ਮ੍ਰਿਤਕ ਦੀ ਮਾਂ ਭੁਪਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਦੇ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੇ ਨਿੱਜੀ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਰੌਲਾ! ਚੰਡੀਗੜ੍ਹ ਸਿੱਖਿਆ ਵਿਭਾਗ 'ਚ ਡੈਪੂਟੇਸ਼ਨ ਦਾ ਮਾਮਲਾ ਕੈਗ ਤੱਕ ਪੁੱਜਾ
NEXT STORY