ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਪੀਪਾਰੰਗੀ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕੀਤਾ ਗਿਆ ਸੀ, ਜਿਸ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਅਜੇ ਕੁਮਾਰ ਉਰਫ਼ ਲੱਡੂ ਘਰ ਵਿੱਚ ਬੈਠਾ ਹੋਇਆ ਰੋਟੀ ਖਾ ਰਿਹਾ ਸੀ ਤਾਂ ਉਸ ਦਾ ਇੱਕ ਦੋਸਤ ਉਸ ਨੂੰ ਬਾਹਰ ਬੁਲਾ ਕੇ ਲੈ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨੌਜਵਾਨ ਨੇ ਅਫ਼ਗਾਨਿਸਤਾਨ ਦੀ ਕੁੜੀ ਨਾਲ ਕੀਤਾ ਵਿਆਹ, ਹੁਣ ਕੁੜੀ ਦਾ ਪਰਿਵਾਰ ਦੇ ਰਿਹੈ ਧਮਕੀਆਂ
ਜਦੋਂ ਉਹ ਘਰ ਦੇ ਬਾਹਰ ਗਲੀ 'ਚ ਪੁੱਜਾ ਤਾਂ ਮੋਟਰਸਾਈਕਲਾਂ 'ਤੇ ਸਵਾਰ ਕਰੀਬ 10 ਨੌਜਵਾਨਾਂ ਨੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਭਰਾ 'ਤੇ ਹਮਲਾ ਕਰ ਦਿੱਤਾ। ਉਕਤ ਨੌਜਵਾਨਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ। ਇਸ ਹਮਲੇ ਦੌਰਾਨ ਅਜੇ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਨਾਜ਼ੁਕ ਹਾਲਤ 'ਚ ਇਲਾਜ ਲਈ ਪਰਿਵਾਰਕ ਮੈਂਬਰਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਜਲੰਧਰ ਵਿਖੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਨਾਈਟ ਕਰਫ਼ਿਊ' ਖ਼ਤਮ, ਰਾਕ ਗਾਰਡਨ ਤੇ ਬਰਡ ਪਾਰਕ ਖੋਲ੍ਹਣ ਦੇ ਹੁਕਮ ਜਾਰੀ
ਇੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਜੋ ਨੌਜਵਾਨ ਜਿਸ ਦੀ ਪਛਾਣ ਦੀਪਾ ਹੈ, ਉਸ ਦੇ ਭਰਾ ਨੂੰ ਘਰੋਂ ਲੈ ਕੇ ਗਿਆ ਸੀ, ਉਹ ਪੀਪਾਰੰਗੀ ਦਾ ਹੀ ਰਹਿਣ ਵਾਲਾ ਹੈ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਖ਼ਬਰ ਲਿਖੇ ਜਾਣ ਤੱਕ 9 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ-302 ਦੇ ਤਹਿਤ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲਾ ਆਇਆ ਸਾਹਮਣੇ, ਸੁਖਨਾ ਝੀਲ 'ਤੇ 'ਊਠਾਂ' ਦਾ ਕੱਟਿਆ ਚਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਕਬੱਡੀ ਖਿਡਾਰੀ ਸਮੇਤ ਰਿਟਾਇਰਡ DSP ਗ੍ਰਿਫ਼ਤਾਰ
NEXT STORY