ਪਾਇਲ (ਧੀਰਾ, ਸੁਨੀਲ, ਵਿਪਨ) : ਸਬ-ਡਵੀਜ਼ਨ ਪਾਇਲ ਅਧੀਨ ਆਉਂਦੇ ਪਿੰਡ ਲਹਿਲ ਦੇ 25 ਸਾਲਾ ਨੌਜਵਾਨ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸਤਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਲਹਿਲ ਬੀਤੇ ਦਿਨ ਕਰੀਬ 12.30 ਆਪਣੇ ਘਰੋਂ ਪਿੰਡ ਧਮੋਟ ਕਲਾਂ ਵਿਖੇ ਆਪਣੀ ਸਕੂਟਰੀ ’ਤੇ ਬਿਜਲੀ ਦਾ ਬਿੱਲ ਭਰਨ ਲਈ ਆਇਆ ਅਤੇ ਜਦੋਂ ਉਹ ਰਾਣੋ-ਧਮੋਟ ਕਲਾਂ ਸੜਕ ’ਤੇ ਪੁੱਜਾ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ’ਚ ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕਰ ਦਿੱਤਾ ਅਤੇ ਖੂਨ ਨਾਲ ਲੱਥ-ਪੱਥ ਉਸ ਦੀ ਲਾਸ਼ ਸੜਕ ’ਤੇ ਪਈ ਰਹੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚੋਂ 'ਪੰਜਾਬੀ' ਨੂੰ ਕੱਢਣ ਦੀ ਨਿਖੇਧੀ, ਅਕਾਲੀ ਦਲ ਨੇ ਕੇਂਦਰ ਨੂੰ ਲਿਖੀ ਚਿੱਠੀ
ਇਸੇ ਦੌਰਾਨ ਕਿਸੇ ਰਾਹਗੀਰ ਨੇ ਇਸ ਦੀ ਸੂਚਨਾ ਥਾਣਾ ਪਾਇਲ ਵਿਖੇ ਦਿੱਤੀ ਕਿ ਇਕ ਵਿਅਕਤੀ ਸੜਕ ’ਤੇ ਡਿੱਗਿਆ ਪਿਆ ਹੈ। ਸੂਚਨਾ ਮਿਲਣ ’ਤੇ ਐੱਸ. ਐੱਚ. ਓ. ਜਸਪਾਲ ਸਿੰਘ ਧਾਲੀਵਾਲ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਦੇਖਿਆ ਕਿ ਨੌਜਵਾਨ ਦੀ ਲਾਸ਼ ਪਈ ਹੈ।
ਇਹ ਵੀ ਪੜ੍ਹੋ : ਮੋਗਾ 'ਚ ਦਿਲ ਕੰਬਾਊ ਵਾਰਦਾਤ, ਜਿੰਮ ਮਾਲਕ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਉਨ੍ਹਾਂ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਲੁਧਿਆਣਾ ਦੇ ਸਰਕਾਰੀ ਹਸਪਤਾਲ ’ਚ ਭੇਜ ਦਿੱਤਾ। ਐੱਸ. ਐੱਚ. ਓ. ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣੇ ਪਿੰਡ ਲਹਿਲ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਸੀ ਅਤੇ ਉਹ ਬਿਜਲੀ ਦਾ ਬਿੱਲ ਭਰਨ ਲਈ ਧਮੋਟ ਕਲਾਂ ਨੂੰ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਸਾਲਾ ਪੁੱਤਰ ਛੱਡ ਗਿਆ।
ਇਹ ਵੀ ਪੜ੍ਹੋ : ਹਥਿਆਰਾਂ ਨਾਲ ਆਏ ਗੁੰਡਾ ਅਨਸਰਾਂ ਨੇ ਮੁਹੱਲੇ 'ਚ ਪਾਇਆ ਭੜਥੂ, ਪੁਲਸ ਮੁਲਾਜ਼ਮ ਵੀ ਨਾ ਬਖਸ਼ਿਆ
ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਸਤਵਿੰਦਰ ਸਿੰਘ ਦੀ ਮਾਤਾ ਸੁਰਿੰਦਰ ਕੌਰ ਦੇ ਬਿਆਨਾਂ ’ਤੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਕਤਲ ਕਿਵੇਂ ਹੋਇਆ, ਕਿਸ ਨੇ ਕੀਤਾ, ਉਸ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚੋਂ 'ਪੰਜਾਬੀ' ਨੂੰ ਕੱਢਣ ਦੀ ਨਿਖੇਧੀ, ਅਕਾਲੀ ਦਲ ਨੇ ਕੇਂਦਰ ਨੂੰ ਲਿਖੀ ਚਿੱਠੀ
NEXT STORY