ਸਮਰਾਲਾ (ਗਰਗ) : ਸਮਰਾਲਾ ਇਲਾਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਕਥਿਤ ਤੌਰ ’ਤੇ 15-20 ਨਿਹੰਗ ਸਿੰਘਾਂ ਨੇ 22 ਸਾਲ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਰੋਸ ਵਿੱਚ ਆਏ ਮ੍ਰਿਤਕਨੌਜਵਾਨ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਥਾਣਾ ਸਮਰਾਲਾ ਨੂੰ ਘੇਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਸ਼ਨਕਾਰੀਆਂ 'ਚ ਵੱਡੀ ਗਿਣਤੀ ਔਰਤਾਂ ਦੀ ਹੈ। ਪ੍ਰਦਰਸ਼ਨਕਾਰੀਆਂ ਨੇ ਸਮਰਾਲਾ ਥਾਣਾ ਦੇ ਬਾਹਰ ਧਰਨਾ ਲਗਾਉਂਦੇ ਹੋਏ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਆਵਾਜਾਈ ਠੱਪ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ : ਕਬੱਡੀ ਮੈਚ ਦੌਰਾਨ ਬੂਟ ਪਿੰਡ 'ਚ ਚੱਲੀਆਂ ਗੋਲੀਆਂ, ਲੋਕਾਂ 'ਚ ਫੈਲੀ ਦਹਿਸ਼ਤ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਵਤਾਰ ਸਿੰਘ (22) ਵਾਸੀ ਪਿੰਡ ਕੁੱਲੀ (ਰਾੜਾ ਸਾਹਿਬ) ਦੇ ਘਰ ਬੀਤੇ ਦਿਨ 20-25 ਦੀ ਗਿਣਤੀ ਵਿੱਚ ਨਿਹੰਗ ਸਿੰਘ ਪੁੱਜੇ ਅਤੇ ਕਿਸੇ ਕੁੜੀ ਦੇ ਗਾਇਬ ਹੋਣ ਦੇ ਮਾਮਲੇ 'ਚ ਇਸ ਮੁੰਡੇ ਨੂੰ ਪੁੱਛਣ ਲੱਗੇ। ਮ੍ਰਿਤਕ ਮੁੰਡੇ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਨਿਹੰਗ ਸਿੰਘ ਅਵਤਾਰ ਸਿੰਘ ਨੂੰ ਆਪਣੀ ਗੱਡੀ ਵਿੱਚ ਪਾ ਕੇ ਸਮਰਾਲਾ ਨੇੜਲੇ ਪਿੰਡ ਮੰਜਾਲੀ ਕਲਾਂ ਵਿਖੇ ਲੈ ਆਏ। ਇਸ ਦੌਰਾਨ ਮ੍ਰਿਤਕ ਅਵਤਾਰ ਸਿੰਘ ਦੇ ਪਿੰਡ ਤੋਂ ਉਸ ਦੇ 4-5 ਰਿਸ਼ਤੇਦਾਰ ਵੀ ਨਾਲ ਹੀ ਉੱਥੇ ਪਹੁੰਚ ਗਏ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ : ਬਦਫ਼ੈਲੀ ਮਗਰੋਂ ਮਾਸੂਮ ਦਾ ਗਲਾ ਘੁੱਟ ਕੇ ਕੀਤਾ ਕਤਲ, ਕੱਪੜੇ ਦੇ ਥਾਨ 'ਚ ਲੁਕੋਈ ਲਾਸ਼
ਦੋਸ਼ ਹੈ ਕਿ ਨਿਹੰਗ ਸਿਘਾਂ ਨੇ ਇਸ ਮੁੰਡੇ ਨੂੰ ਇੱਕ ਘਰ ਦੇ ਅੰਦਰ ਲਿਜਾ ਕੇ ਬੜੀ ਬੇਰਹਿਮੀ ਨਾਲ ਕੁੱਟਿਆ, ਜਿਸ ਕਾਰਨ ਮੁੰਡੇ ਦੀ ਹਾਲਤ ਖ਼ਰਾਬ ਹੋ ਗਈ। ਇਸ ਤੋਂ ਬਾਅਦ ਮੁੰਡੇ ਦੇ ਰਿਸ਼ਤੇਦਾਰਾਂ ਨੇ ਮੁੰਡੇ ਨੂੰ ਪਾਣੀ ਪਿਲਾਇਆ ਅਤੇ ਨਿਹੰਗ ਸਿੰਘਾਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦਾ ਮੁੰਡਾ ਬੇਕਸੂਰ ਹੈ ਅਤੇ ਉਸ ਨੂੰ ਕਿਸੇ ਗੱਲ ਦਾ ਕੋਈ ਅਤਾ-ਪਤਾ ਨਹੀਂ ਹੈ ਪਰ ਨਿਹੰਗ ਸਿੰਘਾਂ ਨੇ ਮੁੰਡਾ ਉਸ ਦੇ ਰਿਸ਼ਤੇਦਾਰਾਂ ਨੂੰ ਨਹੀਂ ਸੰਭਾਲਿਆ ਅਤੇ ਫਿਰ ਤੋਂ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਗਰਮੀ ਨਾਲ ਸਭ ਤੋਂ ਜ਼ਿਆਦਾ ਤਪਿਆ 'ਸ੍ਰੀ ਮੁਕਤਸਰ ਸਾਹਿਬ', ਆਸਮਾਨ ਤੋਂ ਵਰ੍ਹਦੀ ਅੱਗ ਨੇ ਤੜਫਾ ਛੱਡੇ ਲੋਕ
ਇਸ ਕਾਰਨ ਮੁੰਡੇ ਦੀ ਮੌਤ ਹੋ ਗਈ ਮ੍ਰਿਤਕ ਅਵਤਾਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਪਰ ਮ੍ਰਿਤਕ ਦੇ ਪਿੰਡ ਵਾਸੀ ਅਤੇ ਉਸ ਦੇ ਹੋਰ ਰਿਸ਼ਤੇਦਾਰ ਵੱਡੀ ਗਿਣਤੀ 'ਚ ਸਮਰਾਲਾ ਵਿਖੇ ਪਹੁੰਚ ਗਏ ਅਤੇ ਇਸ ਨਿੰਦਣਯੋਗ ਘਟਨਾ ਖ਼ਿਲਾਫ਼ ਥਾਣਾ ਸਮਰਾਲਾ ਥਾਣੇ ਦਾ ਘੇਰਾਓ ਕੀਤਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਫਿਲਹਾਲ ਕੋਈ ਵੀ ਪੁਲਸ ਅਧਿਕਾਰੀ ਕੁੱਝ ਵੀ ਕਹਿਣ ਤੋਂ ਕੰਨੀ ਕਤਰਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਹੱਦ ਪਾਰ: 8 ਸਾਲਾ ਬੱਚੇ ਦਾ ਬਦਫੈਲੀ ਕਰਨ ਮਗਰੋਂ ਵੱਢਿਆ ਗਲਾ, ਸਕੂਲ ਲਾਇਬ੍ਰੇਰੀ ’ਚੋ ਮਿਲੀ ਲਾਸ਼
NEXT STORY