ਤਰਨਤਾਰਨ,(ਰਮਨ)- ਤਰਨਤਾਰਨ ਦੇ ਨਜ਼ਦੀਕੀ ਪਿੰਡ ਸ਼ੇਰੋ ਵਿਖੇ ਇਕ ਨੌਜਵਾਨ ਦੀ ਕਿਸੇ ਦੇ ਘਰ ਅੰਦਰੋਂ ਲਾਸ਼ ਮਿਲਣ ਨਾਲ ਸਨਸਨੀ ਭਰਿਆ ਮਾਹੌਲ ਪੈਦਾ ਹੋ ਗਿਆ। ਫਿਲਹਾਲ ਥਾਣਾ ਸਰਹਾਲੀ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਕਤਲ ਦਾ ਕਾਰਣ ਪ੍ਰੇਮ ਸਬੰਧਾਂ ਨੂੰ ਲੈ ਕੇ ਹੋਣਾ ਸਾਹਮਣੇ ਆ ਰਿਹਾ ਹੈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗਲੀ ਬਾਘੀ ਵਾਲੀ ਤਰਨਤਾਰਨ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਹਿੰਮਤ ਸਿੰਘ ਵਾਸੀ ਗਲੀ ਬਾਘੀ ਵਾਲੀ ਤਰਨਤਾਰਨ ਦੇ ਉਸ ਦੇ ਲੜਕੇ ਗੁਰਿੰਦਰਜੀਤ ਸਿੰਘ ਨਾਲ ਪ੍ਰੇਮ ਸਬੰਧ ਸਨ। ਉਨ੍ਹਾਂ ਦੱਸਿਆ ਕਿ ਗੁਰਿੰਦਰਜੀਤ ਸਿੰਘ ਅੱਜ ਆਪਣੇ ਕਿਸੇ ਕੰਮ ਲਈ ਘਰੋਂ ਨੌਸ਼ਹਿਰਾ ਪੰਨੂੰਆਂ ਗਿਆ ਸੀ, ਜਿਸ ਨੂੰ ਸੰਦੀਪ ਕੌਰ ਅਤੇ ਉਸ ਦੇ ਪਤੀ ਵਲੋਂ ਅਗਵਾ ਕਰ ਲਿਆ ਅਤੇ ਸੰਦੀਪ ਕੌਰ ਦੇ ਪੇਕੇ ਪਿੰਡ ਸ਼ੇਰੋ ਲਿਜਾ ਕੇ ਕਰੰਟ ਲਗਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਗੁਰਿੰਦਰਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮ੍ਰਿਤਕ ਦੇ ਵਾਰਸਾਂ ਨੇ ਇਸ ਕਤਲ ਸਬੰਧੀ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪੱਟੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਿੰਦਰਜੀਤ ਸਿੰਘ ਦੇ ਸੰਦੀਪ ਕੌਰ ਨਾਲ ਪ੍ਰੇਮ ਸਬੰਧ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਸਰਹਾਲੀ ਵਿਖੇ ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਦੇ ਬਿਆਨਾਂ 'ਤੇ ਕੁੱਲ 6 ਲੋਕਾਂ, ਜਿਨ੍ਹਾਂ 'ਚ ਸੰਦੀਪ ਕੌਰ, ਮਾਤਾ ਰਾਜ ਕੌਰ ਪਤਨੀ ਮੰਗਲ ਸਿੰਘ ਵਾਸੀ ਸ਼ੇਰੋ, ਭਰਾ ਮਨਪ੍ਰੀਤ ਸਿੰਘ ਪੁੱਤਰ ਮਹਿਲ ਸਿੰਘ, ਸੰਦੀਪ ਕੌਰ ਦਾ ਪਤੀ ਹਿੰਮਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਉਸ ਦੇ ਭਰਾ ਪ੍ਰਗਟ ਸਿੰਘ ਅਤੇ ਧਰਮਪ੍ਰੀਤ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਕੌਰ ਅਤੇ ਉਸ ਦੀ ਮਾਤਾ ਰਾਜ ਕੌਰ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਸੋਮਵਾਰ ਸਵੇਰੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਿੰਦਰਜੀਤ ਸਿੰਘ ਸੰਦੀਪ ਕੌਰ ਨੂੰ ਮਿਲਣ ਆਇਆ ਸੀ ਜਾਂ ਉਸ ਨੂੰ ਅਗਵਾ ਕੀਤਾ ਗਿਆ ਸੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਐਤਵਾਰ ਦਾ ਦਿਨ ਰਿਹਾ ਸਾਲ ਦਾ ਸਭ ਤੋਂ ਠੰਡਾ ਦਿਨ, ਨਿਊਨਤਮ ਤਾਪਮਾਨ 2.4 ਡਿਗਰੀ
NEXT STORY