ਫਾਜ਼ਿਲਕਾ (ਲੀਲਾਧਰ) : ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖ਼ਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖ਼ਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ, ਉਸ ਤਰ੍ਹਾਂ ਦੇ ਲਿਖ਼ਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ 16 ਜਨਵਰੀ 2025 ਤੋਂ ਕਰਵਾਈ ਜਾ ਰਹੀ ਹੈ। ਲਿਖ਼ਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ 06.02. 2025 ਤੋਂ www.joinindianarmy.nic.in 'ਤੇ ਕਰਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਨਾਲ ਗੜ੍ਹੇ ਪੈਣ ਦਾ ਅਲਰਟ! 19 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫ਼ੌਜ 'ਚ ਭਰਤੀ ਹੋਣਾ ਚਾਹੁੰਦੇ ਹਨ, ਉਹ ਆਪਣੇ ਲਿਖ਼ਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ। ਲਿਖ਼ਤੀ ਪੇਪਰ ਦੀ ਤਿਆਰੀ 16 ਜਨਵਰੀ 2025 ਤੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੋ ਗਈ ਹੈ। ਕੈਂਪ 'ਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, 10ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖ਼ਾਤੇ ਦੀ ਫੋਟੋ ਸਟੇਟ ਕਾਪੀ ਅਤੇ ਖ਼ਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ 'ਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਪੰਜਾਬ ਸਰਕਾਰ ਦਾ ਡਾਕਟਰਾਂ ਨੂੰ ਵੱਡਾ ਤੋਹਫ਼ਾ, ਤਨਖ਼ਾਹ ਵਧਾਉਣ ਦੀ ਨੋਟੀਫਿਕੇਸ਼ਨ ਜਾਰੀ
ਨੌਜਵਾਨ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 'ਚ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ। ਕੈਂਪ 'ਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖ਼ਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046, 78888-48823 ਅਤੇ 78891-75575 ਨੰਬਰਾਂ 'ਤੇ ਸਪੰਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਸੂਬਾਈ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਦਿੱਤਾ ਸੁਝਾਅ
NEXT STORY