ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ ਤੇਜ਼ ਰਫ਼ਤਾਰ ਟਰਾਲਾ ਮੋਟਰਸਾਈਕਲ ਸਵਾਰ ’ਚ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਅਣਪਛਾਤੇ ਟਰਾਲਾ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਦਰਜ ਕਰਵਾਉਂਦਿਆਂ ਅਮਰਜੀਤ ਕੌਰ ਪਤਨੀ ਗੁਰਤੇਜ ਸਿੰਘ ਵਾਸੀ ਪਿੰਡ ਰਾਏਧਰਾਨਾ ਥਾਣਾ ਲਹਿਰਾ ਜ਼ਿਲ੍ਹਾ ਸੰਗਰੂਰ ਨੇ ਦੱਸਿਆ ਕਿ ਮਿਤੀ 31-5-2026 ਨੂੰ ਰਾਤ ਲਗਭਗ ਸਾਢੇ 8 ਵਜੇ ਦੇ ਕਰੀਬ ਉਸ ਦਾ ਲੜਕਾ ਗਗਨਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਨਿਆਲ ਨਜ਼ਦੀਕ ਜਾ ਰਿਹਾ ਸੀ।
ਜਿਥੇ ਇਕ ਅਣਪਛਾਤੇ ਡਰਾਈਵਰ ਨੇ ਆਪਣਾ ਟਰਾਲਾ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਲੜਕੇ ’ਚ ਮਾਰਿਆ, ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ। ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਅਣਪਛਾਤੇ ਟਰਾਲਾ ਡਰਾਈਵਰ ਖਿਲਾਫ ਮੁਕੱਦਮਾ ਨੰਬਰ 174, ਮਿਤੀ 1-6-2026, ਧਾਰਾ 281, 106 (1), 324 (4) ਬੀ. ਐੱਨ. ਐੱਸ. ਤਹਿਤ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਅਮਨਜੋਤ ਕੌਰ ਰਾਮੂਵਾਲੀਆ
NEXT STORY