ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਸਥਿਤ ਇਕ ਮੈਡੀਕਲ ਸਟੋਰ ਵਿਚ ਕੰਮ ਕਰਨ ਵਾਲੇ ਦੋ ਨੌਜਵਾਨਾਂ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵਲੋਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (24) ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਵਰਾਣਾ, ਕਰੀਬ ਦੋ ਸਾਲ ਤੋਂ ਪਿੰਡ ਢੋਟੀਆਂ ਵਿਖੇ ਸਥਿਤ ਇਕ ਮੈਡੀਕਲ ਸਟੋਰ ਵਿਖੇ ਨੌਕਰੀ ਕਰਦਾ ਸੀ। ਇਸ ਦੇ ਨਾਲ ਇਕ ਹੋਰ ਨੌਜਵਾਨ ਸਿਮਰਨਜੀਤ ਸਿੰਘ (20) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਤੁੜ, ਜੋ ਕਰੀਬ 6 ਮਹੀਨੇ ਤੋਂ ਮੈਡੀਕਲ ਸਟੋਰ ਵਿਚ ਨੌਕਰੀ ਕਰ ਰਿਹਾ ਸੀ।
ਇਹ ਵੀ ਪੜ੍ਹੋ : ਸਿੱਧੂ ਦੇ ਕਤਲ ਤੋਂ ਬਾਅਦ ਸ਼ੂਟਰ ਨੇ ਲਾਰੈਂਸ ਨੂੰ ਕੀਤਾ ਫੋਨ, ਕਿਹਾ ਗਿਆਨੀ ਗੱਡੀ ਚਾੜ੍ਹ ’ਤਾ, ਸਾਹਮਣੇ ਆਈ ਕਾਲ ਰਿਕਾਰਡਿੰਗ
ਸ਼ਨੀਵਾਰ ਸਵੇਰੇ ਕਰੀਬ 9 ਵਜੇ ਦੋਵੇਂ ਨੌਜਵਾਨ ਜਦੋਂ ਉਕਤ ਮੈਡੀਕਲ ਸਟੋਰ ਵਿਚ ਕੰਮ ਲਈ ਪੁੱਜੇ ਤਾਂ ਉਨ੍ਹਾਂ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਗਈ। ਦੋਵਾਂ ਦੀ ਹਾਲਤ ਖ਼ਰਾਬ ਹੁੰਦੇ ਵੇਖ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਸ਼ਨੀਵਾਰ ਦੇਰ ਸ਼ਾਮ ਦੋਵਾਂ ਨੇ ਅੰਮ੍ਰਿਤਸਰ ਹਸਪਤਾਲ ਵਿਖੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਡੇਢ ਮਹੀਨਾ ਪਹਿਲਾਂ ਲਾਪਤਾ ਹੋਏ ਪਰਿਵਾਰ ਦੀਆਂ ਲਾਸ਼ਾਂ ਨਹਿਰ ’ਚੋਂ ਮਿਲੀਆਂ, ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਂਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏ.ਐੱਸ.ਆਈ ਗੱਜਣ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨਿਵਾਸੀ ਪਿੰਡ ਬਲਾਣਾ ਅਤੇ ਸਿਮਰਨਜੀਤ ਸਿੰਘ ਨਿਵਾਸੀ ਪਿੰਡ ਤੁੜ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਵਾਰਿਸਾਂ ਵਲੋਂ ਜੋ ਬਿਆਨ ਦਿੱਤੇ ਜਾਣਗੇ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੁਲਸ ਵਲੋਂ ਮੂਸੇਵਾਲਾ ਦੇ ਕਾਤਲਾਂ ਨੂੰ ਐਨਕਾਊਂਟਰ ਕਰਨ ਤੋਂ ਬਾਅਦ ਅੰਦਰਲੀਆਂ ਤਸਵੀਰਾਂ ਆਈਆਂ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮਾਮਲਾ ਪੰਜਾਬ ਦਾ ਪਾਣੀ ਪ੍ਰਾਈਵੇਟ ਕੰਪਨੀਆਂ ਹਵਾਲੇ ਕਰਨ ਦਾ, ਕਿਸਾਨਾਂ ਨੇ ਕਾਲੇ ਚੋਲੇ ਪਾ ਕੀਤਾ ਰੋਸ ਮਾਰਚ
NEXT STORY