ਤਰਨਤਾਰਨ (ਰਮਨ) : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਦੁਕਾਨ ਮਾਲਕ ਨੌਜਵਾਨ ਨੂੰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ-54 ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਦੀ ਗਰਲਫ੍ਰੈਂਡ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੋਏ ਵੱਡੇ ਖੁਲਾਸੇ
ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਦੌਰਾਨ ਜੰਟੇ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣ ਦਾ ਸੂਤਰਾਂ ਤੋਂ ਪਤਾ ਲੱਗਾ ਹੈ। ਗੰਭੀਰ ਹਾਲਤ ਵਿਚ ਜਦੋਂ ਗੁਰਜੰਟ ਸਿੰਘ ਨੂੰ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਐੱਸ.ਪੀ. ਇਨਵੈਸਟੀਗੇਸ਼ਨ ਵਿਸ਼ਾਲ ਜੀ. ਸੀ. ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ਦੀ ਵੱਡੀ ਕਾਰਵਾਈ, ਨਵਜੋਤ ਸਿੱਧੂ ਦੇ ਕਰੀਬੀ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਅੰਮ੍ਰਿਤਸਰ ਤੇ ਪਾਕਿਸਤਾਨ ਵਿਖੇ ਦੋ ਭਾਗਾਂ ’ਚ ਹੋਣਗੇ ਸਮਾਗਮ: ਐਡਵੋਕੇਟ ਧਾਮੀ
NEXT STORY