ਸਮਾਣਾ (ਦਰਦ, ਅਸ਼ੋਕ) : ਸੋਮਵਾਰ ਦੁਪਹਿਰ ਸਮੇਂ ਕੁਤਬਨਪੁਰ ਰੋਡ ’ਤੇ ਪਿੰਡ ਮੁਰਾਦਪੁਰਾ ਨੇੜੇ ਸ਼ੱਕੀ ਹਾਲਤ ’ਚ ਮਿਲੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਨੌਜਵਾਨ ਦੀ ਮੌਤ ਹੋ ਗਈ। 108 ਐਂਬੂਲੈਂਸ ਵਲੋਂ ਜਦੋਂ ਨੌਜਵਾਨ ਨੂੰ ਹਸਪਤਾਲ ਸਮਾਣਾ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24) ਨਿਵਾਸੀ ਪਿੰਡ ਨਦਾਮਪੁਰ (ਸੰਗਰੂਰ) ਵਜੋਂ ਹੋਈ। ਮ੍ਰਿਤਕ ਨੌਜਵਾਨ ਦਾ ਅਜੇ ਦੋ ਸਾਲ ਪਹਿਲਾਂ ਹੀ ਵਿਆਹ ਸੀ ਅਤੇ ਉਸ ਦਾ ਇਕ ਬੱਚਾ ਵੀ ਹੈ। ਉਧਰ ਥਾਣਾ ਸਿਟੀ ਮੁਖੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਮਾਤਾ ਸਤਵੀਰ ਕੌਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਮ੍ਰਿਤਕ ਖੇਤੀਬਾੜੀ ਕਰਦਾ ਸੀ। ਉਸ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਹੋਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ, ਜਿਸ ਦਾ ਡਾਕਟਰਾਂ ਵੱਲੋਂ ਇਲਾਜ ਵੀ ਚੱਲ ਰਿਹਾ ਸੀ। ਉਹ ਸੋਮਵਾਰ ਸਵੇਰੇ ਕਿਸੇ ਘਰੇਲੂ ਕੰਮ ਲਈ ਸਮਾਣਾ ਆ ਰਿਹਾ ਸੀ ਕਿ ਦੌਰਾ ਪੈਣ ਕਾਰਨ ਉਹ ਰਸਤੇ ’ਚ ਹੀ ਡਿੱਗ ਪਿਆ। ਉਸ ਨੂੰ ਬੇਹੋਸ਼ੀ ਦੀ ਹਾਲਤ ’ਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਪਰਿਵਾਰ ’ਤੇ ਆ ਡਿੱਗਾ ਦੁੱਖਾਂ ਦਾ ਪਹਾੜ, 6 ਭੈਣਾਂ ਦੇ ਇਕਲੌਤੇ ਭਰਾ ਦੀ ਹਾਦਸੇ ’ਚ ਦਰਦਨਾਕ ਮੌਤ
ਸੂਚਨਾ ਮਿਲਣ ’ਤੇ ਆਪਣੇ ਵਾਰਿਸਾਂ ਨਾਲ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਇਸ ਤੋਂ ਪਹਿਲਾਂ ਉਸ ਦੇ ਪੁੱਤਰ ਦੀ ਮੌਤ ਹੋ ਚੱਕੀ ਸੀ। ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ। ਆਪਣੇ ਮਾਤਾ-ਪਿਤਾ ਦੇ ਇਕਲੌਤੇ ਪੁੱਤਰ ਗੁਰਪ੍ਰੀਤ ਦਾ 2 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦਾ ਇਕ ਬੱਚਾ ਵੀ ਹੈ, ਜਦੋਂ ਕਿ ਇਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ ਖੇਡਦਾ ਪਰਿਵਾਰ, ਇਕਲੌਤੇ ਪੁੱਤ ਦੀ ਓਵਰਡੋਜ਼ ਨਾਲ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਜਨਾਲਾ ’ਚ ਰੇਤ ਮਾਫ਼ੀਆ ਬੇਖੌਫ਼, ਜੰਗਲਾਤ ਮਹਿਕਮੇ ਦੀ ਜ਼ਮੀਨ ’ਚ ਜ਼ੋਰਾਂ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ
NEXT STORY