ਖੰਨਾ (ਸੁਨੀਲ) : ਖੰਨਾ ਦੇ ਸਦਰ ਪੁਲਸ ਥਾਣੇ 'ਚ ਇਕ ਹਵਾਲਾਤੀ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਾਸੀ ਇਕੋਲਾਹੀ ਦੇ ਤੌਰ 'ਤੇ ਕੀਤੀ ਗਈ ਹੈ। ਇਹ ਮਾਮਲਾ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਮ੍ਰਿਤਕ ਦੀ ਪ੍ਰੇਮਿਕਾ ਨੇ ਵੀ ਪਿੰਡ 'ਚ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਹੀ ਪੁਲਸ ਨੇ ਮ੍ਰਿਤਕ ਨੂੰ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਵੀ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਪੁਲਸ ਨੇ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
NEXT STORY