ਫਰੀਦਕੋਟ (ਰਾਜਨ) - ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਵਿਦੇਸ਼ ਗਏ ਇਕ ਨੌਜਵਾਨ ਦੇ ਖਿਲਾਫ਼ ਥਾਣਾ ਸਦਰ ਫਰੀਦਕੋਟ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਚਮਕੋਰ ਸਿੰਘ, ਇੰਚਾਰਜ ਚੌਕੀ ਗੋਲੇਵਾਲਾ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਪ੍ਰੀਤ ਸਿੰਘ ਨਾਮਕ ਨੌਜਵਾਨ ਪੜ੍ਹਾਈ ਦੇ ਜਾਅਲੀ ਸਰਟੀਫਿਕੇਟ ਤਿਆਰ ਕਰਵਾ ਕੇ ਇੰਗਲੈਂਡ ਗਿਆ ਸੀ। ਉੱਥੇ ਅਧਿਕਾਰੀਆਂ ਵੱਲੋਂ ਜਾਂਚ ਦੌਰਾਨ ਦਸਤਾਵੇਜ਼ ਜਾਅਲੀ ਪਾਏ ਜਾਣ ’ਤੇ ਉਸ ਨੂੰ ਡਿਪੋਰਟ ਕਰ ਦਿੱਤਾ ਗਿਆ।
ਉਕਤ ਨੌਜਵਾਨ ਜਦੋਂ ਦਿੱਲੀ ਏਅਰਪੋਰਟ ’ਤੇ ਉਤਰਿਆ ਤਾਂ ਏਅਰਪੋਰਟ ਪੁਲਸ ਵੱਲੋਂ ਜੀਰੋ ਐੱਫ. ਆਈ. ਆਰ. ਦਰਜ ਕਰ ਕੇ ਉਸ ਨੂੰ ਸਬੰਧਤ ਥਾਣਾ ਸਦਰ ਫਰੀਦਕੋਟ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਭਲਕੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Cut
NEXT STORY