ਸੰਗਰੂਰ, (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਸੰਗਰੂਰ ਅੰਦਰ ਆਏ ਦਿਨ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਦੇ ਰੋਸ ਵਜੋਂ ਅਵਤਾਰ ਸਿੰਘ ਤਾਰਾ ਸਮਾਜ ਸੇਵੀ ਅਤੇ ਸਾਥੀ ਅਮਿਤ ਵਾਲੀਆ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਦੇ ਅੱਗੇ ਸਵੇਰੇ 9 ਵਜੇ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ, ਜਿਸ ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ ਜਿਸ ਦਾ ਖਮਿਆਜ਼ਾ ਬੁੱਢੇ ਮਾਂ ਬਾਪ ਨੂੰ ਆਪਣੇ ਜਵਾਨ ਪੁੱਤਾਂ ਦੀਆਂ ਲਾਸ਼ਾਂ ਨੂੰ ਆਪਣੀ ਬੁੱਕਲ ਵਿੱਚ ਪਾ ਕੇ ਰੋਣ ਤੋਂ ਸਿਵਾ ਕੁਝ ਚਾਰਾ ਨਹੀਂ ਬਚਿਆ। ਚਿੱਟੇ ਨੇ ਲੱਖਾਂ ਹੀ ਘਰ ਖਾਲੀ ਕਰ ਦਿੱਤੇ ਹਨ ਮੈਡੀਕਲ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨਸ਼ੇ ਦੀਆਂ ਜ਼ੰਜੀਰਾਂ ਵਿੱਚ ਜਕੜੀ ਪਈ ਹੈ ।
ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਫੜ੍ਹਿਆ
ਸੱਤਾ ਵਿੱਚ ਆਉਣ ਤੋਂ ਪਹਿਲਾ ਕਾਂਗਰਸ ਸਰਕਾਰ ਨੇ ਗੁਟਕਾ ਸਾਹਿਬ ਹੱਥਾਂ ਵਿੱਚ ਫੜ੍ਹ ਕੇ ਨਸ਼ੇ ਨੂੰ ਚਾਰ ਹਫ਼ਤਿਆਂ ਵਿੱਚ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਗੁਜ਼ਰ ਜਾਣ ਦੇ ਬਾਅਦ ਵੀ ਨਸ਼ੇ ਵਿਚ ਕੋਈ ਫ਼ਰਕ ਨਹੀਂ ਪਿਆ। ਘਰਾਂ ਦੇ ਘਰ ਉੱਜੜੇ ਗਏ ਹਨ। ਨਸ਼ੇ ਦਾ ਕਾਰੋਬਾਰ ਵਧਿਆ ਹੈ ਪਰ ਨਸ਼ੇ ਦਾ ਲੱਕ ਨਹੀਂ ਟੁੱਟਿਆ। ਫਿਰ ਪੰਜਾਬ ਵਿੱਚ ਆਮ ਪਾਰਟੀ ਦੀ ਸਰਕਾਰ ਬਣੀ ਲੋਕਾਂ ਨੇ ਪੂਰੇ ਵਿਸ਼ਵਾਸ ਨਾਲ ਵੋਟਾਂ ਪਾਈਆਂ ਤੇ ਪੰਜਾਬ ਵਿੱਚੋਂ ਸਭ ਤੋਂ ਪਹਿਲਾਂ ਨਸ਼ੇ ਦਾ ਖਾਤਮਾ ਕੀਤਾ ਜਾਵੇਗਾ ਜੋ ਨਸ਼ਾ ਵੇਚਦੇ ਹਨ ਉਨ੍ਹਾਂ ਨੂੰ ਸਲਾਖਾਂ ਅੰਦਰ ਸੁੱਟਿਆ ਜਾਵੇਗਾ ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ੇ ਦਾ ਹੜ੍ਹ ਜੋ ਵਗ ਰਿਹਾ ਹੈ ਉਸ ਤੇ ਕੋਈ ਰੋਕ ਨਹੀਂ ਲੱਗੀ । ਜਿਸ ਦੇ ਨਾਲ ਆਏ ਦਿਨ ਮਾਵਾਂ ਦੇ ਪੁੱਤ ਸਿਵਿਆਂ ਵੱਲ ਜਾ ਰਹੇ ਹਨ।
ਇਹ ਵੀ ਪੜ੍ਹੋ : ਗਰਾਊਂਡ ’ਚ ਖੇਡ ਰਹੇ 8 ਸਾਲਾ ਬੱਚੇ ਨਾਲ 40 ਸਾਲਾ ਕਿਸਾਨ ਨੇ ਕੀਤੀ ਬਦਫ਼ੈਲੀ, ਮਾਮਲਾ ਦਰਜ
ਨਸ਼ਾ ਗਲੀਆਂ ਮੁਹੱਲਿਆਂ ਵਿਚ ਦੁਕਾਨਾਂ ’ਤੇ ਸ਼ਰ੍ਹੇਆਮ ਵਿਕ ਰਿਹਾ ਹੈ । ਪ੍ਰਸ਼ਾਸਨ ਅਤੇ ਸਰਕਾਰ ਇਸ ਤੋਂ ਬੇਖਬਰ ਕਿਵੇਂ ਹੋ ਸਕਦੀ ਹੈ। ਇਸੇ ਰੋਸ ਵਜੋਂ ਅਵਤਾਰ ਸਿੰਘ ਤਾਰਾ ਸਮਾਜ ਸੇਵੀ ਅਤੇ ਅਮਿਤ ਵਾਲੀਆ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਭੁੱਖ ਹੜਤਾਲ ਕੀਤੀ ਗਈ ਹੈ । ਭੁੱਖ ਹੜਤਾਲ ’ਤੇ ਬੈਠੇ ਨੌਜਵਾਨਾਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਕੋਈ ਵਿਧਾਇਕ ਜਾਂ ਮੰਤਰੀ ਇਹ ਮੰਗ ਪੱਤਰ ਲੈ ਕੇ ਸਾਨੂੰ ਭਰੋਸਾ ਨਹੀਂ ਦਿੰਦੇ ਕਿ ਸਾਡੀ ਇਹ ਜਾਇਜ਼ ਮੰਗ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਜਲਦੀ ਤੋਂ ਜਲਦੀ ਨਸ਼ੇ ਦੇ ਵਗ ਰਹੇ ਹੜ੍ਹ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ, ਉਨ੍ਹਾਂ ਕਿਹਾ ਨਹੀਂ ਤਾਂ ਸਾਡੀ ਇਹ ਭੁੱਖ ਹੜਤਾਲ ਇੱਥੇ ਹੀ ਜਾਰੀ ਰਹੇਗੀ। ਇਸ ਦੌਰਾਨ ਸਾਡੀ ਸਿਹਤ ਜਾਂ ਸਾਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਜੇਲ੍ਹ ’ਚ 100 ਦੇ ਲਗਭਗ ਪੁਲਸ ਮੁਲਾਜ਼ਮਾਂ, ਅਧਿਕਾਰੀਆਂ ਨੇ ਚਲਾਈ ਚੈਕਿੰਗ ਮੁਹਿੰਮ, ਮਿਲਿਆ ਇਕ ਮੋਬਾਇਲ
NEXT STORY