ਫਿਰੋਜ਼ਪੁਰ— ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਪੰਜਾਬ 'ਚ ਨਸ਼ੇ ਦੀ ਲਤ ਜਿਹੀ ਬੀਮਾਰੀ ਨੂੰ ਤਿਗਾਗ ਕੇ ਨਵੀਂ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਫਿਰੋਜ਼ਪੁਰ ਸ਼ਹਿਰ 'ਚ ਇਕ ਹਾਈਟੈੱਕ ਕ੍ਰਿਕਟ ਗ੍ਰਾਊਂਡ ਬਣਾਇਆ ਗਿਆ ਹੈ। ਇਸ ਗ੍ਰਾਊਂਡ 'ਚ ਕੈਂਸਰ ਜਿਹੀ ਜਾਨਲੇਵਾ ਬੀਮਾਰੀ ਤੋਂ ਲੜ ਕੇ ਜ਼ਿੰਦਗੀ ਦੀ ਜੰਗ ਜਿੱਤਣ ਵਾਲੇ ਪੰਜਾਬ ਦੇ ਸ਼ੇਰ ਕ੍ਰਿਕਟਰ ਯੁਵਰਾਜ ਸਿੰਘ ਦਾ ਬੁੱਤ ਲਾਇਆ ਗਿਆ ਹੈ ਜੋ ਖਿਡਾਰੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਕ੍ਰਿਕਟਰ ਯੁਵਰਾਜ ਸਿੰਘ ਦਾ ਬੁੱਤ ਇਸ ਮੈਦਾਨ 'ਤੇ ਬਣਨ ਨਾਲ ਖਿਡਾਰੀਆਂ 'ਚ ਖੁਸ਼ੀ ਦੀ ਲਹਿਰ ਹੈ। ਖਿਡਾਰੀਆਂ ਦਾ ਮੰਨਣਾ ਹੈ ਕਿ ਫਿਰੋਜ਼ਪੁਰ 'ਚ ਕ੍ਰਿਕਟ ਦਾ ਇਹ ਪਹਿਲਾ ਮੈਦਾਨ ਹੈ ਅਤੇ ਇਸ ਮੈਦਾਨ ਤੋਂ ਛੇਤੀ ਹੀ ਕੌਮਾਂਤਰੀ ਕ੍ਰਿਕਟਰ ਨਿਕਲਣਗੇ ਜੋ ਯੁਵਰਾਜ ਦੀ ਤਰ੍ਹਾਂ ਪੰਜਾਬ ਦਾ ਨਾਂ ਰੌਸ਼ਨ ਕਰਨਗੇ।
ਇਸ ਹਾਈਟੈਕ ਕ੍ਰਿਕਟ ਮੈਦਾਨ 'ਚ ਹਰ ਤਰ੍ਹਾਂ ਦੀਆਂ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਪ੍ਰਾਜੈਕਟ 'ਤੇ ਕੁਲ 25 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਕੰਮ ਲਈ ਫੰਡਸ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਫਿਰੋਜ਼ਪੁਰ 'ਚ ਇਸ ਤਰ੍ਹਾਂ ਦੀਆਂ ਹੋਰ ਵੀ ਕਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।
ਗੁਰਦੁਆਰਾ ਮੰਗੂ ਮੱਠ ਮਾਮਲੇ 'ਚ SGPC ਹੋਈ ਨਖਿੱਧ ਸਾਬਤ : ਅਜਨਾਲਾ
NEXT STORY