ਮੋਗਾ (ਵਿਪਨ ਓਕਾਰਾ) : ਪੰਜਾਬ ਵਿਚ ਅੱਤਵਾਦੀ ਜ਼ਾਕਿਰ ਮੂਸਾ ਦੇ ਹੋਣ ਦੀਆਂ ਖਬਰਾਂ ਤੋਂ ਬਾਅਦ ਪੰਜਾਬ ਪੁਲਸ ਨੇ ਹਰ ਪਾਸੇ ਚੌਕਸੀ ਵਧਾ ਦਿੱਤੀ ਹੈ। ਮੋਗਾ 'ਚ ਖਾਸ ਤੌਰ 'ਤੇ ਸੁਰੱਖਿਆ ਦੇ ਮੱਦੇਨਜ਼ਰ ਤਲਾਸ਼ੀ ਕੀਤੀ ਜਾ ਰਹੀ ਹੈ। ਮੋਗਾ ਰੇਲਵੇ ਸਟੇਸ਼ਨ 'ਤੇ ਜ਼ਾਕਿਰ ਮੂਸਾ ਦੇ ਪੋਸਟਰ ਲਗਾਏ ਗਏ ਹਨ। ਰੇਲਵੇ ਸਟੇਸ਼ਨ, ਬੱਸ ਅੱਡਿਆਂ 'ਤੇ ਪੁਲਸ ਵੱਲੋਂ ਚੈਕਿੰਗ ਕੀਤੀ ਗਈ। ਪੁਲਸ ਵੱਲੋਂ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਪੁਲਸ ਵੱਲੋਂ ਭੀੜ-ਭਾੜ ਵਾਲੀਆਂ ਥਾਵਾਂ ਦੀ ਚੌਕਸੀ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨ 'ਤੇ ਜੋ ਵੀ ਗੱਡੀ ਆ ਰਹੀ ਹੈ। ਉਸ ਦੇ ਹਰ ਵਿਅਕਤੀ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲੋਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਾਵਧਾਨੀ ਵਰਤਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਦਿਖਾਈ ਦੇਵੇ ਤਾਂ ਪੁਲਸ ਨੂੰ ਸੂਚਿਤ ਕਰਨ।
ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਫੇਟ, 1 ਦੀ ਮੌਤ
NEXT STORY