ਚੰਡੀਗੜ੍ਹ : ਸੂਬੇ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਸੰਬਰ ਦੇ ਦੂਜੇ ਹਫ਼ਤੇ ’ਚ ਹੋਣੀਆਂ ਲਗਭਘ ਤੈਅ ਹਨ। ਪਤਾ ਲੱਗਾ ਹੈ ਕਿ ਸੂਬਾ ਚੋਣ ਕਮਿਸ਼ਨ 25 ਨਵੰਬਰ ਤੋਂ ਬਾਅਦ ਕਿਸੇ ਸਮੇਂ ਵੀ ਚੋਣਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਮੁਤਾਬਕ ਇਹ ਚੋਣਾਂ 11 ਤੋਂ 14 ਦਸੰਬਰ ਵਿਚਾਲੇ ਹੋ ਸਕਦੀਆਂ ਹਨ। ਉਂਝ ਐਤਵਾਰ ਦੀ ਛੁੱਟੀ ਵਾਲਾ ਦਿਨ ਵਧੇਰੇ ਢੁਕਵਾਂ ਆਖਿਆ ਜਾ ਰਿਹਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਹ ਚੋਣਾਂ 5 ਦਸੰਬਰ ਤੱਕ ਕਰਵਾਉਣ ਬਾਰੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਹਲਫ਼ੀਆ ਬਿਆਨ ਦਾਇਰ ਕੀਤਾ ਹੋਇਆ ਹੈ। ਉਂਝ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਖ਼ਤਮ ਹੋਣ ਮਗਰੋਂ ਹੀ ਇਨ੍ਹਾਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਜ਼ੋਨਾਂ ਦਾ ਗਠਨ ਕਰ ਦਿੱਤਾ ਹੈ ਅਤੇ ਇਨ੍ਹਾਂ ਜ਼ੋਨਾਂ ਦਾ ਰਾਖਵਾਂਕਰਨ ਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਤਿਆਰ ਤਜਵੀਜ਼ਾਂ ਸਬੰਧੀ ਜ਼ੋਨਾਂ ਅਤੇ ਉਨ੍ਹਾਂ ਦੇ ਰਾਖਵੇਂਕਰਨ ਬਾਰੇ ਜ਼ਿਲ੍ਹਾਵਾਰ ਸਰਕਾਰੀ ਨੋਟੀਫ਼ਿਕੇਸ਼ਨ ਲਗਾਤਾਰ ਜਾਰੀ ਹੋ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਕੀਤਾ ਵੱਡਾ ਐਨਕਾਊਂਟਰ, ਮਾਰਿਆ ਗਿਆ ਇਹ ਖ਼ਤਰਨਾਕ ਗੈਂਗਸਟਰ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਵਾਰ ਬਲਾਕ ਨੂੰ ਇਕਾਈ ਮੰਨ ਕੇ ਰਾਖਵਾਂਕਰਨ ਕੀਤਾ ਹੈ ਜਦਕਿ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਦੀ ਇਕ-ਦੂਸਰੇ ਬਲਾਕ ’ਚ ਅਦਲਾ-ਬਦਲੀ ਵੀ ਹੋ ਗਈ ਹੈ। ਯਾਦ ਰਹੇ ਸੂਬੇ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸ਼ਨ ਦੇ ਜਵਾਬ ’ਚ ਪੰਜਾਬ ਸਰਕਾਰ ਨੇ ਪਹਿਲਾਂ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 31 ਮਈ ਤੱਕ ਕਰਾਏ ਜਾਣ ਦਾ ਹਲਫ਼ੀਆ ਬਿਆਨ ਦਿੱਤਾ ਸੀ। ਉਸ ਮਗਰੋਂ ਬਲਾਕਾਂ ਦੇ ਪੁਨਰਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਹਾਈ ਕੋਰਟ ਤੋਂ ਮਹਿਕਮੇ ਨੇ ਤਿੰਨ ਮਹੀਨਾ ਦਾ ਸਮਾਂ ਲੈ ਕੇ ਇਹ ਚੋਣਾਂ 5 ਅਕਤੂਬਰ ਤੱਕ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ। ਇਸੇ ਦੌਰਾਨ ਪੰਜਾਬ ਹੜ੍ਹਾਂ ਦੀ ਲਪੇਟ ’ਚ ਆ ਗਿਆ ਅਤੇ ਇਨ੍ਹਾਂ ਦੇ ਹਵਾਲੇ ਨਾਲ ਮਹਿਕਮੇ ਨੇ ਮੁੜ ਹਾਈ ਕੋਰਟ ਨੂੰ ਪੰਜ ਦਸੰਬਰ ਤੱਕ ਚੋਣਾਂ ਕਰਵਾਉਣ ਦਾ ਹਲਫ਼ੀਆ ਬਿਆਨ ਦੇ ਦਿੱਤਾ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਭਾਗੀਕੇ 'ਚ ਨੌਜਵਾਨ ਨੂੰ ਲੱਗੀ ਗੋਲ਼ੀ, ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਹੇੜੂ ਪੁਲ਼ 'ਤੇ ਵਾਪਰਿਆ ਹਾਦਸਾ! ਖੜ੍ਹੇ ਟਰੱਕ ਪਿੱਛੇ ਜਾ ਵੜੀ Innova
NEXT STORY