ਬਾਘਾ ਪੁਰਾਣਾ (ਰਾਕੇਸ਼) : ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਰਿਟਰਨਿੰਗ ਅਫਸਰ ਅਮਰਬੀਰ ਸਿੰਘ ਸਿੱਧੂ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੇ ਸਟਾਫ ਵਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਚੱਪੇ-ਚੱਪੇ 'ਤੇ ਪੁਲਸ ਤਾਇਨਾਤ ਕੀਤੀ ਗਈ ਹੈ ਅਤੇ ਜ਼ਿਲਾ ਮੋਗਾ ਦੇ ਡਿਪਟੀ ਕਮਿਸ਼ਨਰ ਦਵਿੰਦਰ ਪਾਲ ਸਿੰਘ ਖਰਬੰਦਾ ਅਤੇ ਐੱਸ. ਐੱਸ. ਪੀ. ਗੁਰਪ੍ਰੀਤ ਸਿੰਘ ਤੂਰ ਮੌਕੇ 'ਤੇ ਹਾਜ਼ਰ ਰਹੇ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਜ਼ਿਲੇ ਦੇ ਦੋਹਾਂ ਅਧਿਕਾਰੀਆਂ ਨੇ ਪੋਲਿੰਗ ਅਤੇ ਗਿਣਤੀ ਦੌਰਾਨ ਹਾਜ਼ਰੀ ਦਿੱਤੀ ਹੋਵੇ। ਰਾਜ ਚੋਣ ਕਮਿਸ਼ਨ ਦੀਆਂ ਸਖਤ ਹਦਾਇਤਾਂ ਕਾਰਨ ਪ੍ਰਸ਼ਾਸਨ ਨੇ ਪੂਰੀ ਸਖ਼ਤੀ ਵਰਤੀ ਹੋਈ ਹੈ। ਜ਼ਿਲਾ ਮੋਗਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਹ ਵੀ ਦੇਖਿਆ ਗਿਆ ਹੈ ਕਿ ਵੋਟਾਂ ਦੀ ਗਿਣਤੀ ਸਕੂਲ 'ਚ ਹੋਣ ਕਰਕੇ ਮੇਨ ਚੌਂਕ ਤੋਂ ਹੀ ਪੁਲਸ ਵਲੋਂ ਟ੍ਰੈਫਿਕ ਆਵਾਜਾਈ ਬੰਦ ਕਰ ਦਿੱਤੀ ਗਈ ਸੀ।
ਲੁਧਿਆਣਾ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ, ਵੱਜਣ ਲੱਗੇ ਢੋਲ-ਨਗਾਰੇ (ਤਸਵੀਰਾਂ)
NEXT STORY