ਜ਼ੀਰਾ (ਸਤੀਸ਼) - ਤਹਿਸੀਲ ਜ਼ੀਰਾ ਵਿਖੇ ਗੁੰਡਾਗਰਦੀ ਕਰਨ ਵਾਲੇ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਬੇਖੌਫ਼ ਹੋ ਕੇ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਦਿੰਦੇ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਪੰਦਰਾਂ ਤੋਂ ਵੀਹ ਅਣਪਛਾਤਿਆਂ ਵੱਲੋਂ ਇੱਕ ਘਰ ’ਤੇ ਇੱਟਾਂ-ਰੋੜਿਆਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੀ ਸਾਰੀ ਘਟਨਾ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੇ ਆਧਾਰ ’ਤੇ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜਗਤਾਰ ਸਿੰਘ ਨੇ ਦੱਸਿਆ ਕੀ ਬੀਤੀ ਰਾਤ ਇੱਕ ਔਰਤ ਨੇ ਉਨ੍ਹਾਂ ਦਾ ਦਰਵਾਜ਼ਾ ਖੜਕਾਇਆ। ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਗਏ ਤਾਂ ਉਕਤ ਔਰਤ ਨੇ ਉਨ੍ਹਾਂ ਨੂੰ ਦਰਵਾਜ਼ਾ ਖੋਲ੍ਹਣ ਨੂੰ ਕਿਹਾ। ਔਰਤ ਦੇ ਕਹਿਣ ’ਤੇ ਜਦੋਂ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਸ ਤੋਂ ਚੰਦ ਮਿੰਟਾਂ ਬਾਅਦ ਹੀ ਪੰਦਰਾਂ ਤੋਂ ਵੀਹ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਗਏ। ਸਾਰਿਆਂ ਨੇ ਮਿਲ ਕੇ ਉਨ੍ਹਾਂ ਦੇ ਘਰ ’ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਉਨ੍ਹਾਂ ਦੇ ਘਰ ਦੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਆਪਣੇ ਬਚਾਅ ਦੇ ਲਈ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਰੌਲੇ ਦੀ ਆਵਾਜ਼ ਸੁਣ ਆਲੇ-ਦੁਆਲੇ ਦੇ ਲੋਕ ਵੀ ਇਕੱਠੇ ਹੋ ਗਏ।
ਪੜ੍ਹੋ ਇਹ ਵੀ - ਰੋਜ਼ਾਨਾ 20 ਮਿੰਟ ਰੱਸੀ ਟੱਪਣ ਨਾਲ ਸਰੀਰ ਨੂੰ ਹੁੰਦੇ ਹਨ ਹੈਰਾਨੀਜਨਕ ਫ਼ਾਇਦੇ
ਪੜ੍ਹੋ ਇਹ ਵੀ - ਆਪਣੇ ਹੀ ਬੱਚੇ ਦੇ ਅਗਵਾ ਹੋਣ ਦਾ ਡਰਾਮਾ ਰਚਣ ਵਾਲੇ ਪਿਓ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਇਸ ਤੋਂ ਬਾਅਦ ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ. ਮੋਹਿਤ ਧਵਨ ਨੇ ਕਿਹਾ ਕਿ ਫੁਟੇਜ਼ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਏਗੀ।
ਪੜ੍ਹੋ ਇਹ ਵੀ - ATM ਕੈਸ਼ ਦੇ ਰੱਖ-ਰਖਾਅ ਲਈ ਨਿਯੁਕਤ ਕੀਤੀਆਂ ਦੇਸ਼ ਦੀਆਂ ਪਹਿਲੀਆਂ ਤਿੰਨ ਔਰਤਾਂ (ਵੀਡੀਓ)
ਪਠਾਨਕੋਟ 'ਚ ਕੋਰੋਨਾ ਦਾ ਕਹਿਰ, 3 ਨਵੇਂ ਮਾਮਲਿਆਂ ਦੀ ਪੁਸ਼ਟੀ
NEXT STORY