ਜ਼ੀਰਕਪੁਰ (ਮੇਸ਼ੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਆਪਣੇ ਵਿਭਾਗ ਦੇ ਇਮਾਨਦਾਰ, ਮਿਹਨਤੀ ਅਤੇ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਵਿਸ਼ੇਸ਼ ਸਨਮਾਨ ਰਾਹੀਂ ਹੌਂਸਲਾ-ਅਫ਼ਜਾਈ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ੀਰਕਪੁਰ ਦੇ ਪੁਲਸ ਥਾਣੇ 'ਚ ਤਾਇਨਾਤ ਮਹਿਲਾ ਸਿਪਾਹੀ ਰਮਨਜੋਤ ਕੌਰ ਵਿਰਕ ਨੂੰ ਇਮਾਨਦਾਰੀ ਤੇ ਮਿਹਨਤ ਸਦਕਾ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਮਨਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਲਈ ਬੜੇ ਫ਼ਕਰ ਵਾਲੀ ਗੱਲ ਹੈ ਕਿ ਉਨ੍ਹਾਂ ਦੀਆਂ ਚੰਗੀਆ ਸੇਵਾਵਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਭਵਿੱਖ 'ਚ ਹੋਰ ਵੀ ਇਮਾਨਦਾਰੀ ਨਾਲ ਵਧੀਆ ਸੇਵਾਵਾਂ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਆਪਣੇ ਉੱਚ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦੇਖ-ਰੇਖ ਹੇਠ ਕੰਮ ਕਰਨ ਸਮੇਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਹੈ।
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋੋਰਟ
NEXT STORY