ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਖੇਤਰ 'ਚ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਹੋਣ ਲੱਗੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਵਾਰਡ ਨੰਬਰ-21, 22 ਅਤੇ 23 ਦੀ ਸਾਂਝੀ ਵੀ ਆਈ. ਪੀ. ਰੋਡ ’ਤੇ ਸੜਕ ’ਤੇ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੀਪਇੰਦਰ ਢਿੱਲੋਂ ਨੇ ਦੱਸਿਆ ਕਿ ਇਹ ਸੜਕ ਮਿਲਨ ਟਾਵਰ ਤੋਂ ਲੈ ਕੇ ਐਸ. ਬੀ. ਪੀ. ਤੱਕ ਬਣਾਉਣ ’ਤੇ ਲਗਭਗ 45 ਲੱਖ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ੀਰਕਪੁਰ ਦੇ ਯੋਜਨਾਬੱਧ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਸ਼ਹਿਰ ਦੇ ਹਰ ਇੱਕ ਵਾਰਡ 'ਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਪੈਂਟਾ ਹੋਮਸ, ਸਾਊਥ ਸਿਟੀ, ਹਰਮਿਟੇਜ਼ ਪਲਾਜ਼ਾ, ਮਾਇਆ ਗਾਰਡਨ, ਹਾਲੀਵੁਡ ਹਾਈਟ, ਵੀ. ਆਈ. ਪੀ. ਇਨਕਲੇਵ ਅਤੇ ਹੋਰ ਨਾਲ ਲੱਗਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਇੱਕ ਵੱਡੀ ਰਾਹਤ ਮਿਲੇਗੀ।
ਇਸੇ ਦੌਰਾਨ ਸਬੰਧਿਤ ਲੋਕਾਂ ਨੇ ਕਾਂਗਰਸੀ ਆਗੂ ਢਿੱਲੋਂ ਨੂੰ ਸਨਮਾਨਿਤ ਵੀ ਕੀਤਾ ਅਤੇ ਅਗਾਮੀ ਨਗਰ ਕੌਂਸਲ ਚੋਣਾਂ 'ਚ ਉਨ੍ਹਾਂ ਦੇ ਹੱਕ ’ਚ ਨਿੱਤਰਣ ਦਾ ਭਰੋਸਾ ਦਿੱਤਾ। ਇਸ ਮੌਕੇ ਕਮਲਜੀਤ ਸਿੰਘ ਲੋਹਗੜ੍ਹ, ਜਸਵਿੰਦਰ ਸਿੰਘ, ਗੁਰਚਰਨ ਸਿੰਘ ਚੰਨੀ, ਮੀਡੀਆ ਇੰਚਾਰਜ ਸੁਮੀਤ ਗਰਗ, ਕਰਨ ਬੇਦੀ, ਨਿਤਿਨ ਸ਼ਰਮਾ ਅਤੇ ਵੱਡੀ ਗਿਣਤੀ ’ਚ ਵਾਰਡ ਵਾਸੀ ਹਾਜ਼ਰ ਸਨ।
ਕੈਬਨਿਟ ਮੰਤਰੀ 'ਸਿੰਗਲਾ' ਵੱਲੋਂ ਕਿਸਾਨਾਂ ਦੇ ਹੱਕ 'ਚ ਭੁੱਖ-ਹੜਤਾਲ 'ਤੇ ਬੈਠਣ ਦਾ ਐਲਾਨ
NEXT STORY